ਪੰਜਾਬ ਮੋਗਾ ’ਚ ਰਾਸ਼ਨ ਕਿੱਟਾਂ ਵੰਡਣ ਦਾ ਕੰਮ ਸ਼ੁਰੂ/ ਮੇਰੀ ਰਸੋਈ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ/ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ By admin - June 5, 2026 0 2 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ ‘ਮੇਰੀ ਰਸੋਈ’ ਸਕੀਮ ਤਹਿਤ ਅੱਜ ਮੋਗਾ ਦੇ ਵੱਖ-ਵੱਖ ਸਰਕਾਰੀ ਡਿਪੂਆਂ ਵਿੱਚ ਯੋਗ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਨੇ ਡਿਪੂਆਂ ਤੋਂ ਕਿੱਟਾਂ ਪ੍ਰਾਪਤ ਕੀਤੀਆਂ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਕੀਮ ਤਹਿਤ ਪਹਿਲਾਂ ਜਿੱਥੇ ਲਾਭਪਾਤਰੀਆਂ ਨੂੰ ਸਿਰਫ਼ ਕਣਕ ਦਿੱਤੀ ਜਾਂਦੀ ਸੀ, ਉੱਥੇ ਹੁਣ ਕਣਕ ਦੇ ਨਾਲ ਰੋਜ਼ਾਨਾ ਵਰਤੋਂ ਵਾਲੀਆਂ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ ਨਾਲ ਭਰਪੂਰ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤੇ ਲੋਕਾਂ ਨੇ ਤਸੱਲੀ ਜਾਹਰ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀ ਡੀਐਫਐਸਓ ਸੁਖਵਿੰਦਰ ਸਿੰਘ ਗਿੱਲ ਵੱਲੋਂ ਮੌਕੇ ‘ਤੇ ਪਹੁੰਚ ਕੇ ਸਕੀਮ ਦਾ ਆਗਾਜ਼ ਕੀਤਾ ਗਿਆ ਅਤੇ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਡੀਐਫਐਸਓ ਸੁਖਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਦਾ ਲਾਭ ਮੋਗਾ ਜ਼ਿਲ੍ਹੇ ਦੇ ਕਰੀਬ 1 ਲੱਖ 35 ਹਜ਼ਾਰ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਹੁਣ ਰਾਸ਼ਨ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ-ਨਾਲ ਰਸੋਈ ਦਾ ਹੋਰ ਜ਼ਰੂਰੀ ਖਾਣ-ਪੀਣ ਦੀਆਂ ਵਸਤੂਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ “ਮੇਰੀ ਰਸੋਈ” ਰਾਸ਼ਨ ਕਿੱਟ ਵਿੱਚ ਇੱਕ ਲੀਟਰ ਸਰੋਂ ਦਾ ਤੇਲ, ਦੋ ਕਿਲੋ ਖੰਡ, ਹਲਦੀ, ਦਾਲ ਅਤੇ ਹੋਰ ਜ਼ਰੂਰੀ ਰਸੋਈ ਸਮਾਨ ਸ਼ਾਮਲ ਹੋਵੇਗਾ। ਪਹਿਲਾਂ ਡਿਪੂਆਂ ਰਾਹੀਂ ਸਿਰਫ਼ ਕਣਕ ਹੀ ਵੰਡੀ ਜਾਂਦੀ ਸੀ, ਪਰ ਹੁਣ ਇਸ ਨਵੀਂ ਸਕੀਮ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਵਾਧੂ ਰਾਸ਼ਨ ਸਮੱਗਰੀ ਵੀ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੇ ਘਰੇਲੂ ਖਰਚਿਆਂ ਵਿੱਚ ਕਾਫ਼ੀ ਰਾਹਤ ਮਿਲੇਗੀ।ਡੀਐਫਐਸਓ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਲੋੜਵੰਦ ਪਰਿਵਾਰ ਤੱਕ ਜ਼ਰੂਰੀ ਖੁਰਾਕੀ ਵਸਤੂਆਂ ਆਸਾਨੀ ਨਾਲ ਪਹੁੰਚ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਡਿਪੂਆਂ ਤੋਂ ਸਕੀਮ ਦਾ ਲਾਭ ਪ੍ਰਾਪਤ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ‘ਤੇ ਸਬੰਧਤ ਵਿਭਾਗ ਨਾਲ ਸੰਪਰਕ ਕਰਨ। ਇਸ ਮੌਕੇ ਲਾਭਪਾਤਰੀਆਂ ਨੇ ਵੀ ਪੰਜਾਬ ਸਰਕਾਰ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ “ਮੇਰੀ ਰਸੋਈ” ਸਕੀਮ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਹਿੰਗਾਈ ਦੇ ਦੌਰ ਵਿੱਚ ਵੱਡੀ ਰਾਹਤ ਮਿਲੇਗੀ। ਲਾਭਪਾਤਰੀਆਂ ਨੇ ਕਿਹਾ ਕਿ ਰਾਸ਼ਨ ਕਿੱਟ ਵਿੱਚ ਦਿੱਤੀਆਂ ਜਾ ਰਹੀਆਂ ਜ਼ਰੂਰੀ ਖਾਦ ਸਮੱਗਰੀਆਂ ਘਰੇਲੂ ਖਰਚੇ ਨੂੰ ਘਟਾਉਣ ਵਿੱਚ ਸਹਾਇਕ ਹਨ ਅਤੇ ਇਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨੂੰ ਕਾਫ਼ੀ ਸਹਾਰਾ ਮਿਲ ਰਿਹਾ ਹੈ।