ਰੋਪੜ ’ਚ 16 ਸਾਲਾ ਲੜਕੀ ਦੀ ਕਰੰਟ ਨਾਲ ਮੌਤ/ ਘਰ ਅੰਦਰ ਪਾਣੀ ਭਰਦੇ ਸਮੇਂ ਵਾਪਰਿਆ ਹਾਦਸਾ/ ਪੁਲਿਸ ਨੇ ਲਾਸ਼ ਮੁਰਦਾਘਰ ’ਚ ਰੱਖ ਕੇ ਜਾਂਚ ਆਰੰਭੀ

0
2

 

ਰੋਪੜ ਦੇ ਸਦਾਵਰਤ ਮੁਹਲੇ ਇੱਕ ਨੌਜਵਾਨ ਲੜਕੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।  ਜਾਣਕਾਰੀ ਅਨੁਸਾਰ 16 ਸਾਲਾ ਕਾਜਲ ਆਪਣੇ ਘਰ ਅੰਦਰ ਪਾਣੀ ਭਰ ਰਹੀ ਸੀ ਕਿ ਅਚਾਨਕ ਮੋਟਰ ਵਿਚ ਕਰੰਟ ਆਉਣ ਕਾਰਨ ਉਸ ਨੂੰ ਜ਼ੋਰਦਾਰ ਕਰੰਟ ਲੱਗ ਗਿਆ। ਪਰਿਵਾਰ ਨੇ ਉਸ ਨੂੰ ਤੁਰੰਤ ਹਸਪਤਾਲ ਲਿਆਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।  ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਰਿਵਾਰਿਕ ਮੈਂਬਰਾਂ ਦੇ ਦੱਸਣ ਮੁਤਾਬਕ ਉਹਨਾਂ ਦੇ ਮੁਹੱਲੇ ਵਿੱਚ ਪਾਣੀ ਬਹੁਤ ਘੱਟ ਆਉਂਦਾ ਹੈ ਅਤੇ ਮੋਟਰ ਦੇ ਨਾਲ ਹੀ ਪਾਣੀ ਭਰਿਆ ਜਾਂਦਾ ਹੈ। ਅੱਜ ਕਾਜਲ ਪਾਣੀ ਭਰ ਰਹੀ ਸੀ ਕਿ ਮੋਟਰ ਵਿੱਚ ਅਚਾਨਕ ਕਰੰਟ ਆ ਗਿਆ ਜਿਸ ਨਾਲ ਉਸ ਨੂੰ ਜ਼ੋਰਦਾਰ ਝਟਕਾ ਲੱਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਡਾਕਟਰਾਂ ਦੇ ਦੱਸਣ ਮੁਤਾਬਕ ਜਦੋਂ ਮਰੀਜ਼ ਉਹਨਾਂ ਕੋਲ ਪਹੁੰਚਿਆ ਤਾਂ ਉਸ ਦੀ ਨਬਜ ਬਹੁਤ ਘੱਟ ਚੱਲ ਰਹੀ ਸੀ। ਉਹਨਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਕਾਜਲ ਨੂੰ ਬਚਾਇਆ ਨਹੀਂ ਜਾ ਸਕਿਆ। ਡਾਕਟਰਾਂ ਦੀ ਇਤਲਾਹ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਮੁਰਦਾ ਘਰ ਵਿੱਚ ਰਖਵਾ ਆਪਣੀ ਕਾਰਵਾਈ ਆਰੰਭ ਦਿੱਤੀ ਹੈ।

LEAVE A REPLY

Please enter your comment!
Please enter your name here