ਪੰਜਾਬ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਅੱਗ/ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ/ 14 ਜੂਨ ਨੂੰ ਪ੍ਰਬੰਧਕੀ ਕਮੇਟੀ ਤਲਬ By admin - June 6, 2026 0 3 Facebook Twitter Pinterest WhatsApp ਬਠਿੰਡਾ ਦੇ ਨਜ਼ਦੀਕੀ ਪਿੰਡ ਜੱਸੀ ਪੌਵਾਲੀ ਸਥਿਤ ਗੁਰਦੁਆਰਾ ਢਾਬਸਰ ਸਾਹਿਬ ਵਿਖੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਬਿਜਲੀ ਦੇ ਬਲਬ ਵਿੱਚ ਹੋਏ ਸ਼ਾਰਟ ਸਰਕਟ ਕਾਰਨ ਸੱਚਖੰਡ ਸਾਹਿਬ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦੁਖਦਾਈ ਹਾਦਸੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਤਖ਼ਤ ਸ੍ਰੀ ਦਾਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਸ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਡ ਦੀ ਪੰਚਾਇਤ ਨੂੰ 14 ਜੂਨ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖ ਤਲਬ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੌਕੇ ‘ਤੇ ਮੌਜੂਦ ਗ੍ਰੰਥੀ ਸਿੰਘ ਦੀ ਮੁਸਤੈਦੀ ਅਤੇ ਬਹਾਦਰੀ ਸਦਕਾ ਕੁਝ ਸਰੂਪਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਉਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਧਰਮ ਪ੍ਰਚਾਰ ਕਮੇਟੀ ਰਾਹੀਂ ਪੂਰੀ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਆਗਾਮੀ 14 ਜੂਨ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਨੂੰ ਤਖ਼ਤ ਸ੍ਰੀ ਦਾਮਦਮਾ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।