ਪੰਜਾਬ ਘੱਲੂਘਾਰਾ ਦਿਵਸ ਮੌਕੇ ਦਲ ਖਾਲਸਾ ਦਾ ਪੈਦਲ ਮਾਰਚ/ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ/ ਖਾਲਿਸਤਾਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ By admin - June 6, 2026 0 2 Facebook Twitter Pinterest WhatsApp ਘੱਲੂਘਾਰਾ ਦਿਵਸ ਦੀ ਯਾਦ ਨੂੰ ਸਮਰਪਿਤ ਦਲ ਖਾਲਸਾ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪੈਦਲ ਮਾਰਚ ਕੱਢਿਆ ਗਿਆ। ਇਹ ਮਾਰਚ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ, ਜਿੱਥੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਦਲ ਖਾਲਸਾ ਦੇ ਨੌਜਵਾਨ ਆਗੂ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਹਰ ਸਾਲ ਇਹ ਮਾਰਚ ਕੱਢਿਆ ਜਾਂਦਾ ਹੈ ਤਾਂ ਜੋ ਸ਼ਹੀਦਾਂ ਨੂੰ ਯਾਦ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਹੱਕਾਂ ਅਤੇ ਆਪਣੇ ਸੰਘਰਸ਼ ਦੀ ਕਾਮਯਾਬੀ ਲਈ ਇਹ ਯਤਨ ਜਾਰੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਹਰ ਸਾਲ 1 ਤੋਂ 6 ਜੂਨ ਤੱਕ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕਰਕੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਡਰ ਨੂੰ ਤੋੜਨ ਅਤੇ ਆਪਣੇ ਇਤਿਹਾਸ ਤੇ ਸ਼ਹੀਦਾਂ ਦੀ ਯਾਦ ਨੂੰ ਜਿਊਂਦਾ ਰੱਖਣ ਲਈ ਇਕੱਠੇ ਹੋਣ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਨੂੰ ਵੀ ਅਪੀਲ ਕੀਤੀ ਕਿ ਉਹ ਪੰਥਕ ਮਸਲਿਆਂ ‘ਤੇ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਹੈ ਅਤੇ ਇਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਦਲ ਖਾਲਸਾ ਦੇ ਆਗੂ ਕਵਰਪਾਲ ਸਿੰਘ ਬਿੱਟੂ ਨੇ ਵੀ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਸਿੱਖ ਇਤਿਹਾਸ ਦਾ ਮਹੱਤਵਪੂਰਨ ਅਧਿਆਇ ਹਨ ਅਤੇ ਉਸ ਵੇਲੇ ਸ਼ਹੀਦ ਹੋਏ ਲੋਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦਾ ਗਿਆ ਸਤਿਕਾਰ ਸੋਧ ਕਾਨੂੰਨ ਸਿੱਖ ਧਾਰਮਿਕ ਅਧਿਕਾਰਾਂ ਵਿੱਚ ਦਖ਼ਲ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਤੋਂ ਦੂਰ ਰਹਿਣਾ ਚਾਹੀਦਾ ਹੈ। ਦਲ ਖਾਲਸਾ ਆਗੂਆਂ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਬੰਦ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ, ਪਰ ਹੋਰ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।