ਪੰਜਾਬ ਪਟਿਆਲਾ ’ਚ ਪੰਜਾਬ ਸਰਕਾਰ ’ਤੇ ਵਰ੍ਹੇ ਰਾਜਾ ਵੜਿੰਗ/ ITI ਨੌਜਵਾਨਾਂ ’ਤੇ ਪੁਲਿਸ ਲਾਠੀਚਾਰਜ ਦੀ ਸਖਤ ਨਿੰਦਾ/ ਧਰਨਾਕਾਰੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਮੰਗ By admin - June 6, 2026 0 2 Facebook Twitter Pinterest WhatsApp ਪਟਿਆਲਾ ਵਿੱਚ ਆਈਟੀਆਈ ਯੋਗਤਾ ਪ੍ਰਾਪਤ ਨੌਜਵਾਨਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਹਸਪਤਾਲ ’ਚ ਜ਼ਖਮੀ ਨੌਜਵਾਨਾਂ ਦਾ ਹਾਲ ਜਾਣਨ ਪਹੁੰਚੇ ਰਾਜਾ ਵੜਿੰਗ ਨੇ ਕਿਹਾ ਕਿ ਆਪਣੀ ਪੜ੍ਹਾਈ ਪੂਰੇ ਕਰ ਚੁੱਕੇ ਇਹ ਨੌਜਵਾਨ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਇਨ੍ਹਾਂ ਨੂੰ ਵਾਅਦੇ ਮੁਤਾਬਕ ਰੁਜਗਾਰ ਦੇਣ ਦੀ ਥਾਂ ਧੱਕੇ ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਢੰਗ ਨਾਲ ਰੁਜ਼ਗਾਰ ਅਤੇ ਨੌਕਰੀਆਂ ਦੀ ਮੰਗ ਰਹੇ ਨੌਜਵਾਨਾਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੀ ਨਿੰਦਣਯੋਗ ਹੈ। ਉਨ੍ਹਾਂ ਸਰਕਾਰ ਤੋਂ ਨੌਜਵਾਨਾਂ ਦੀ ਮੰਗ ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇ, ਨਾ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਆਈਟੀਆਈ ਯੋਗਤਾ ਪ੍ਰਾਪਤ ਨੌਜਵਾਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।