ਪੰਜਾਬ ਮਲੋਟ ’ਚ ਚੋਰੀ ਦੇ ਕਥਿਤ ਦੋਸ਼ੀਆਂ ਦੀ ਕੁੱਟਮਾਰ/ ਰੱਸੀਆਂ ਨਾਲ ਬੰਨ੍ਹ ਕੇ ਕੁੱਟਮਾਰ ਦੀ ਵੀਡੀਓ ਵਾਇਰਲ/ ਪੁਲਿਸ ਨੇ ਦੋਵਾਂ ਨੂੰ ਹਿਰਾਸਤ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - June 7, 2026 0 2 Facebook Twitter Pinterest WhatsApp ਮਲੋਟ ਸਬ-ਡਿਵੀਜ਼ਨ ਦੇ ਪਿੰਡ ਝੋਰੜ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਮੋਬਾਈਲ ਚੋਰੀ ਦੇ ਕਥਿਤ ਦੋਸ਼ਾਂ ਤਹਿਤ ਦੋ ਨੌਜਵਾਨਾਂ ਨੂੰ ਕੁਝ ਲੋਕਾਂ ਵੱਲੋਂ ਘਰਾਂ ਵਿੱਚੋਂ ਚੁੱਕ ਲਿਆਂਦਾ ਗਿਆ। ਦੋਸ਼ ਹੈ ਕਿ ਨੌਜਵਾਨਾਂ ਦੇ ਕੱਪੜੇ ਉਤਾਰ ਕੇ ਉਨ੍ਹਾਂ ਨੂੰ ਰੱਸੀਆਂ ਨਾਲ ਬੰਨ੍ਹਿਆ ਗਿਆ ਅਤੇ ਬੇਰਹਿਮੀ ਨਾਲ ਕੁੱਟਮਾਰ ਕਰਦੇ ਹੋਏ ਪਿੰਡ ਦੀਆਂ ਸੜਕਾਂ ‘ਤੇ ਘੁਮਾਇਆ ਗਿਆ। ਘਟਨਾ ਦੀਆਂ ਵੀਡੀਓਜ਼ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਪਿੰਡ ਦੇ ਲੋਕਾਂ ਨੇ ਇਨ੍ਹਾਂ ਨੌਜਵਾਨਾਂ ਤੇ ਪਰਵਾਸੀ ਮਜਦੂਰਾਂ ਤੋਂ ਮੋਬਾਈਲ ਖੋਹਣ ਦੇ ਇਲਜਾਮ ਲਾਏ ਹਨ ਜਦਕਿ ਨੌਜਵਾਨਾਂ ਨੇ ਦੋਸ਼ ਨਕਾਰੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸੇ ਦੌਰਾਨ ਕੁੱਟਮਾਰ ਦਾ ਸ਼ਿਕਾਰ ਨੌਜਵਾਨਾਂ ਦੇ ਪਰਿਵਾਰਾਂ ਨੇ ਘਟਨਾ ਨੂੰ ਜਾਤੀਵਾਦ ਨਾਲ ਜੋੜਦਿਆਂ ਕਾਰਵਾਈ ਮੰਗੀ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਦਲਿਤ ਭਾਈਚਾਰੇ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਨਾਲ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਦਿਆਂ ਬੇਇੱਜ਼ਤੀ ਵੀ ਕੀਤੀ ਗਈ। ਉੱਧਰ, ਪਿੰਡ ਦੇ ਕੁਝ ਲੋਕਾਂ ਦਾ ਦੋਸ਼ ਹੈ ਕਿ ਨੌਜਵਾਨਾਂ ਨੇ ਪ੍ਰਵਾਸੀ ਮਜ਼ਦੂਰਾਂ ਦਾ ਮੋਬਾਈਲ ਖੋਹਿਆ ਸੀ। ਫਿਲਹਾਲ ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਮਲੋਟ ਜਸਪਾਲ ਸਿੰਘ ਧਾਲੀਵਾਲ ਨੇ ਆਖਿਆ ਕਿ ਇਹ ਦੋਨੇ ਨੌਜਵਾਨ ਨਸ਼ਾ ਕਰਨ ਦੇ ਆਦੀ ਹਨ ਪਹਿਲਾਂ ਵੀ ਇਹਨਾਂ ਦੇ ਮਾਮਲੇ ਦਰਜ ਹੈ। ਪੁਲਿਸ ਨੇ ਇਹਨਾਂ ਤੇ ਚੋਰੀ ਦਾ ਮਾਮਲਾ ਦਰਜ ਕਰ ਲਿਆ ਤੇ ਇਹਨਾਂ ਦਾ ਮੈਡੀਕਲ ਕਰਵਾਇਆ ਗਿਆ ਰਿਪੋਰਟ ਆਉਗੀ ਤੇ ਦੂਜੇ ਪਾਰਟੀ ਦੇ ਉੱਤੇ ਵੀ ਮਾਮਲਾ ਦਰਜ ਕੀਤਾ ਜਾਊਗਾ।