ਕੋਟਕਪੂਰਾ ’ਚ ਕਾਂਗਰਸੀ ਵਰਕਰਾਂ ਦਾ ਪ੍ਰਦਰਸ਼ਨ/ ਸਪੀਕਰ ਸੰਧਵਾਂ ਦੇ ਘਰ ਦੇ ਬਾਹਰ ਅਰਥੀ ਫੂਕ ਮੁਜਾਹਰਾ/ ਝਾੜੂ ਦੀ ਬੇਅਦਬੀ ਨੂੰ ਲੈ ਕੇ ਦਰਜ ਮਾਮਲੇ ਵਾਪਸ ਲੈਣ ਦੀ ਮੰਗ

0
3

ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਕਾਂਗਰਸ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਦੀ ਬੇਅਦਬੀ ਦੇ ਮਾਮਲੇ ਵਿੱਚ ਕਾਂਗਰਸ ਵਰਕਰਾਂ ਖ਼ਿਲਾਫ਼ ਦਰਜ ਕੀਤੇ ਮੁਕੱਦਮਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇੱਥੇ ਸਪੀਕਰ ਕੁਲਤਾਰ ਸੰਧਵਾ ਦੇ ਘਰ ਦੇ ਬਾਹਰ ਅਰਥੀ ਫੂਕ ਮੁਜਾਹਰਾ ਕਰਦਿਆਂ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਰਕਰਾਂ ਨੇ ਪਟਿਆਲਾ, ਸੁਨਾਮ ਸਮੇਤ ਹੋਰ ਥਾਵਾਂ ’ਤੇ ਬੇਰੁਜ਼ਗਾਰਾਂ ਅਤੇ ਕੱਚੇ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਦੀ ਵੀ ਸਖਤ ਨਿੰਦਾ ਕੀਤੀ।
ਇਸ ਮੌਕੇ ਕਾਂਗਰਸ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਦੋਸ਼ ਲਗਾਇਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਵਰਕਰਾਂ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਹੁਸ਼ਿਆਰਪੁਰ ਦੇ ਟਾਂਡਾ ਵਿੱਚ ਕਾਂਗਰਸ ਵਰਕਰਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਦੀ ਬੇਅਦਬੀ ਕਰਨ ਦਾ ਮਾਮਲਾ ਦਰਜ ਕਰਨਾ ਹੈ।
ਇਸ ਮੌਕੇ ਤੇ ਕਾਂਗਰਸ ਆਗੂ ਸ਼ਾਹਬਾਜ ਸਿੰਘ ਸੰਧੂ ਅਤੇ ਅਵਤਾਰ ਸਿੰਘ ਸੰਧਵਾਂ  ਨੇ ਕਿਹਾ ਕਿ ਸੰਵਿਧਾਨ ਵਿੱਚ ਕਿਤੇ ਵੀ ਇਸ ਗੱਲ ਦਾ ਜ਼ਿਕਰ ਨਹੀਂ ਹੈ ਕਿ ਕਿਸੇ ਰਾਜਨੀਤਿਕ ਪਾਰਟੀ ਦੇ ਚੋਣ ਨਿਸ਼ਾਨ ਦੀ ਬੇਅਦਬੀ ਹੋ ਸਕਦੀ ਹੈ। ਉਨ੍ਹਾਂ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ ਅਤੇ ਸੁਨਾਮ ਵਿੱਚ ਸੁਵਿਧਾ ਸੈਂਟਰ ਕਰਮਚਾਰੀਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਦੋਹਰੀ ਨੀਤੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਕਾਂਗਰਸ ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਚੋਣਾਂ ਜਿੱਤ ਕੇ ਹੀ ਵਿਧਾਨ ਸਭਾ ਤੱਕ ਪਹੁੰਚੇ ਹਨ, ਪਰ ਹੁਣ ਉਹ ਆਪਣੀ ਹਾਰ ਬਰਦਾਸ਼ਤ ਨਹੀਂ ਕਰ ਪਾ ਰਹੇ ਅਤੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਇਸ ਦਾ ਰਾਜਨੀਤਿਕ ਨਤੀਜਾ ਭੁਗਤਣਾ ਪਵੇਗਾ।

LEAVE A REPLY

Please enter your comment!
Please enter your name here