ਪੰਜਾਬ ਕਪੂਰਥਲਾ ’ਚ ਬਿਜਲੀ ਮੁਲਾਜ਼ਮ ਜਥੇਬੰਦੀਆਂ ਦਾ ਪ੍ਰਦਰਸ਼ਨ/ ਡੀਐਸਪੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ/ ਪਟਿਆਲਾ ਲਾਠੀਚਾਰਜ ਦੀ ਕੀਤੀ ਸਖਤ ਨਿੰਦਾ By admin - June 7, 2026 0 3 Facebook Twitter Pinterest WhatsApp ਪਟਿਆਲਾ ਵਿਚ ਆਈਟੀਆਈ ਪਾਸ ਬੇਰੁਜ਼ਗਾਰ ਨੌਜਵਾਨਾਂ ’ਤੇ ਪੁਲਿਸ ਲਾਠੀਚਾਰਜ ਨੂੰ ਲੈ ਕੇ ਮੁਲਾਜਮ ਜਥੇਬੰਦੀਆਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਅੱਜ ਕੋਟਕਪੂਰਾ ਵਿਖੇ ਬਿਜਲੀ ਬੋਰਡ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਪਟਿਆਲਾ ਡੀਐਸਪੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਗਿਲਾ ਜਾਹਰ ਕੀਤਾ ਕਿ ਸਰਕਾਰ ਨੇ ਇਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਯਾਦ ਕਰਵਾਉਣ ਲਈ ਇਹ ਨੌਜਵਾਨ ਪਟਿਆਲਾ ਦਫਤਰ ਅੱਗੇ ਪ੍ਰਦਰਸ਼ਨ ਕਰ ਰਹੇ ਸੀ ਪਰ ਸਰਕਾਰ ਦੀ ਸ਼ਹਿ ਉਤੇ ਪੁਲਿਸ ਨੇ ਅੰਨ੍ਹਾ ਤਸੱਦਦ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਡੀਐਸਪੀ ਦਾ ਪੁਤਲਾ ਫੁਕਿਆ ਗਿਆ ਹੈ ਅਤੇ ਜੇਕਰ ਇਨ੍ਹਾਂ ਨੌਜਵਾਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਅੱਗੇ ਕਿਹਾ ਕਿ ਬਿਜਲੀ ਬੋਰਡ ਵਿੱਚ ਕਰੀਬ 12 ਹਜ਼ਾਰ ਅਸਾਮੀਆਂ ਖਾਲੀ ਪਈਆਂ ਹਨ, ਜਦਕਿ ਮੌਜੂਦਾ ਸਮੇਂ ਵਿੱਚ ਲਗਭਗ 38 ਹਜ਼ਾਰ ਕਰਮਚਾਰੀ ਹੀ ਕੰਮ ਕਰ ਰਹੇ ਹਨ। ਘੱਟ ਸਟਾਫ਼ ਕਾਰਨ ਕਰਮਚਾਰੀਆਂ ਨੂੰ ਦਿਨ-ਰਾਤ ਔਖੀਆਂ ਹਾਲਤਾਂ ਵਿੱਚ ਡਿਊਟੀ ਕਰਨੀ ਪੈਂਦੀ ਹੈ ਅਤੇ ਕੰਮ ਦਾ ਬੋਝ ਵੱਧ ਹੋਣ ਕਾਰਨ ਕਈ ਹਾਦਸੇ ਵੀ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਭਰਤੀਆਂ ਵਿੱਚ ਬੇਲੋੜੀਆਂ ਸ਼ਰਤਾਂ ਲਗਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਕਰੀਬ 2600 ਨੌਜਵਾਨ ਲਾਈਨਮੈਨ ਕੈਟ ਪ੍ਰੀਖਿਆ ਪਾਸ ਕਰਨ ਅਤੇ ਅਪ੍ਰੈਂਟਿਸਸ਼ਿਪ ਪੂਰੀ ਕਰਨ ਦੇ ਬਾਵਜੂਦ ਨੌਕਰੀ ਤੋਂ ਵਾਂਝੇ ਹਨ, ਜਿਸ ਕਾਰਨ ਉਨ੍ਹਾਂ ਦਾ ਭਵਿੱਖ ਅਣਿਸ਼ਚਿਤ ਬਣ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਆਈਟੀਆਈ ਪਾਸ ਬੇਰੁਜ਼ਗਾਰ ਨੌਜਵਾਨਾਂ ਨੂੰ ਤੁਰੰਤ ਰੈਗੂਲਰ ਭਰਤੀ ਰਾਹੀਂ ਨੌਕਰੀ ਦਿੱਤੀ ਜਾਵੇ ਅਤੇ ਬਿਜਲੀ ਬੋਰਡ ਦੀਆਂ ਸਾਰੀਆਂ ਖਾਲੀ ਅਸਾਮੀਆਂ ਨੂੰ ਜਲਦੀ ਭਰਿਆ ਜਾਵੇ। ਭਰਤੀ ਪ੍ਰਕਿਰਿਆ ਦੌਰਾਨ ਪੰਜਾਬ ਦੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਨਾਲ ਧੱਕੇਸ਼ਾਹੀ ਜਾਰੀ ਰਹੀ ਤਾਂ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।