ਪੰਜਾਬ ਕਿਸਾਨ ਜਥੇਬੰਦੀਆਂ ਦਾ ਕੇਂਦਰ ਸਰਕਾਰ ਖਿਲਾਫ਼ ਹੱਲਾ-ਬੋਲ/ ਭਲਕੇ ਦੇਸ਼ ਭਰ ਅੰਦਰ ਅਰਥੀ ਫੂਕ ਮੁਜਾਹਰਿਆਂ ਦਾ ਐਲਾਨ/ ਸਰਵਨ ਸਿੰਘ ਪੰਧੇਰ ਨੇ ਸਾਂਝਾ ਕੀਤੀ ਜਾਣਕਾਰੀ By admin - June 7, 2026 0 2 Facebook Twitter Pinterest WhatsApp ਕਿਸਾਨ ਜਥੇਬੰਦੀਆਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ 8 ਜੂਨ ਨੂੰ ਦੇਸ਼ ਭਰ ਅੰਦਰ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰੇ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇਰਾਨ ਅਮਰੀਕਾ ਲੜਾਈ ਤੋਂ ਬਾਅਦ ਦੇਸ਼ ਭਰ ਅੰਦਰ ਯੂਰੀਏ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ, ਪਰ ਕੇਂਦਰ ਸਰਕਾਰ ਬਦਲਵੇਂ ਪ੍ਰਬੰਧ ਕਰਨ ਵਿਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਅਮਰੀਕਾ ਨਾਲ ਵਪਾਰ ਸਮਝੌਤੇ ਕਾਰਨ ਦੇਸ਼ ਤੇ ਦੇਸ਼ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਵਾਲਾ ਹੈ। ਇਸ ਤੋਂ ਇਲਾਵਾ ਹੋਰ ਅਨੇਕਾਂ ਮੁੱਦਿਆਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਅੰਦਰ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਕਿਸਾਨਾਂ ਦੇ ਮਸਲਿਆਂ ਵੱਲ ਹੱਲ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।