ਪੰਜਾਬ ਦੀਨਾਨਗਰ ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਹੁਲਾਰਾ/ ਕੌਂਸਲ ਚੋਣਾਂ ਦੌਰਾਨ ਕਈ ਚਿਹਰੇ ਪਾਰਟੀ ’ਚ ਸ਼ਾਮਲ/ ਮੰਤਰੀ ਕਟਾਰੂਚੱਕ ਨੇ ਕੀਤਾ ਸਵਾਗਤ By admin - June 9, 2026 0 6 Facebook Twitter Pinterest WhatsApp ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿਖੇ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਸਾਰੇ ਨਵੇਂ ਚਿਹਰੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਾਮਲ ਹੋਣ ਵਾਲਿਆਂ ਦਾ ਪਾਰਟੀ ਅੰਦਰ ਨਿੱਘਾ ਸਵਾਗਤ ਕੀਤਾ। ਆਪਣੇ ਸੰਬੋਧਨ ਵਿਚ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਨੂੰ ਨਕਾਰ ਚੁੱਕੇ ਹਨ, ਜਿਸ ਦੇ ਚਲਦਿਆਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੀਨਾਨਗਰ ਕੌਂਸਲ ਚੋਣਾਂ ਚ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਦਾਅਵਾ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਬਹੁਤ ਸਾਰੇ ਨਵੇਂ ਚਿਹਰੇ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਨੇ ਕਿਹਾ ਕਿ ਆਪ’ ਦੀ ਜਿੱਤ ਯਕੀਨੀ ਹੈ। ਮੰਤਰੀ ਕਟਾਰੂਚੱਕ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੂੰਝਾ ਫੇਰ ਜਿੱਤ ਦਰਜ ਕਰੇਗੀ ਅਤੇ ਦੀਨਾਨਗਰ ਵਿੱਚ ‘ਆਪ’ ਦੀ ਮਿਊਂਸੀਪਲ ਕਮੇਟੀ ਬਣੇਗੀ। ਉੱਥੇ ਹੀ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਹਮੇਸ਼ਾ ਲੋਕਾਂ ਨੂੰ ਗੁਮਰਾਹ ਕੀਤਾ ਹੈ, ਜਿਸ ਕਾਰਨ ਹੁਣ ਜਨਤਾ ਉਨ੍ਹਾਂ ਨੂੰ ਨਕਾਰ ਚੁੱਕੀ ਹੈ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਦੀਨਾਨਗਰ ਦੇ ਲੋਕ ਬਦਲਾਅ ਅਤੇ ਵਿਕਾਸ ਦੇ ਪੱਖ ਵਿੱਚ ਹਨ, ਜਿਸ ਦਾ ਨਤੀਜਾ ਚੋਣਾਂ ਵਿੱਚ ਸਾਫ਼ ਦਿਖਾਈ ਦੇਵੇਗਾ। ਇਸ ਮੌਕੇ ਪਾਰਟੀ ਦੇ ਹੋਰ ਸਥਾਨਕ ਆਗੂ ਅਤੇ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨ ਦਾ ਅਹਿਦ ਲਿਆ।