ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦ ਭਾਈ ਮਹਿੰਗਾ ਸਿੰਘ ਨਮਿਤ ਸਮਾਗਮ/ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ/ ਵੱਡੀ ਗਿਣਤੀ ਸੰਗਤ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

0
54

ਜੂਨ 1984 ਘੱਲੂਘਾਰੇ ਦੀ ਆਰਭੰਤਾ ਅਤੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਥੇਬੰਦੀਆਂ ਦੀ ਮਦਦ ਨਾਲ ਗੁਰੂਦੁਆਰਾ ਸ੍ਰੀ ਅਟਲ ਰਾਏ ਵਿਖੇ 1984 ਘਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼ਹੀਦ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਗਈ। ਇਸ ਮੌਕੇ ਗਲਬਾਤ ਕਰਦਿਆਂ ਐਸਜੀਪੀਸੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦਸਿਆ ਕਿ 1984 ਵਿਚ ਹਮਲਾਵਰ ਹੋਈ ਫੌਜ ਦਾ ਮੁਕਾਬਲਾ ਕਰਦਿਆਂ ਭਾਈ ਮਹਿੰਗਾ ਸਿੰਘ ਨੇ ਸਭ ਤੋਂ ਪਹਿਲਾਂ ਸ਼ਹੀਦੀ ਦਿੱਤੀ ਸੀ, ਜਿਨ੍ਹਾਂ ਦੀ ਯਾਦ ਵਿਚ ਅੱਜ ਉਹ ਸਮਾਗਮ ਕਰਵਾਇਆ ਗਿਆ ਐ। ਉਨ੍ਹਾਂ ਕਿਹਾ ਕਿ ਇਸ ਹਮਲੇ ਦੇ ਜ਼ਖਮ ਸਿੱਖ ਹਰਦਿਆਂ ਵਿਚ ਅੱਜ ਵੀ ਅੱਲ੍ਹੇ ਨੇ ਅਤੇ ਇਸ ਨੂੰ ਰਹਿੰਦੀ ਦੁਨੀਆ ਤਕ ਯਾਦ ਰੱਖਿਆ ਜਾਵੇਗਾ। ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਜੂਨ ਨੂੰ ਕੇਂਦਰ ਸਰਕਾਰ ਵੱਲੋਂ ਟੈਂਕਾਂ ਤੇ ਤੋਪਾਂ ਤੈਨਾਤ ਕਰਕੇ ਦਰਬਾਰ ਸਾਹਿਬ ਉਤੇ ਹਮਲਾ ਕੀਤਾ ਗਿਆ। ਬੀਐਸਐਫ ਅਤੇ ਸੀਆਰਪੀਏਫ਼ ਵਲੋਂ ਗੋਲੀਆਂ ਚਲਾਈਆਂ ਗਈਆਂ ਨਿਹੱਥੇ ਲੋਕਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗੋਲੀਆਂ ਦਾ ਸਾਡੇ ਸਿੰਘਾਂ ਵਲੋਂ ਮੂੰਹ ਤੋੜ ਜਵਾਬ ਦਿੱਤਾ ਗਿਆ ਜਿਸ ਵਿਚ ਸਾਡੇ ਭਾਈ ਮਹਿੰਗਾ ਸਿੰਘ ਬੱਬਰ ਸ਼ਹੀਦ ਹੋ ਗਏ ਤੇ 2 ਜੂਨ ਨੂੰ ਦੀਵਾਨ ਸਾਹਿਬ ਮੰਜੀ ਹਾਲ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮੇਂ ਦੀ ਜ਼ਾਲਮ ਸਰਕਾਰ ਨੇ ਹਜਾਰਾਂ ਦੀ ਗਿਣਤੀ ਵਿੱਚ ਸਿੱਖਾਂ ਨੂੰ ਸ਼ਹੀਦ ਕੀਤਾ ਜਿਨ੍ਹਾਂ ਦਾ ਅੱਜ ਤਕ ਪੂਰਨ ਇਨਸਾਫ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅੱਜ ਵੀ ਇਨਸਾਫ ਅਤੇ ਅਜਾਦੀ ਲਈ ਸੰਘਰਸ਼ਸ਼ੀਲ ਐ ਅਤੇ ਜਦੋਂ ਤਕ ਇਨਸਾਫ ਤੇ ਕੌਮ ਦੇ ਬਣਦੇ  ਹੱਕ ਮਿਲ ਨਹੀਂ ਜਾਂਦੇ, ਸੰਘਰਸ਼ ਜਾਰੀ ਰਹੇਗਾ।

LEAVE A REPLY

Please enter your comment!
Please enter your name here