ਗੁਰਦਾਸਪੁਰ ’ਚ ਸੇਵਾ ਕੇਂਦਰਾਂ ਅੰਦਰ ਕੰਮ ਸ਼ੁਰੂ/ ਠੇਕੇਦਾਰ ਨੇ ਤੈਨਾਤ ਕੀਤੇ ਨਵੇਂ ਮੁਲਾਜ਼ਮ/ ਹੜਤਾਲੀ ਮੁਲਾਜ਼ਮਾਂ ’ਚ ਗੁੱਸਾ, ਹੱਕ ’ਚ ਆਏ ਕਿਸਾਨ

0
2

26 ਮਈ ਤੋਂ ਹੜਤਾਲ ਤੇ ਬੈਠੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਪ੍ਰਦਰਸ਼ਨ ਦਾ ਸਰਕਾਰ ’ਤੇ ਕੋਈ ਅਸਰ ਨਹੀਂ ਹੋ ਰਿਹਾ, ਉਲਟਾ ਠੇਕੇਦਾਰ ਕੰਪਨੀ ਵੱਲੋਂ ਨਵੇਂ ਮੁਲਾਜ਼ਮ ਭੇਜ ਕੇ ਸੇਵਾ ਕੇਂਦਰਾਂ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਨੂੰ ਭਾਵੇਂ ਕੁਝ ਰਾਹਤ ਮਿਲੀ ਹੈ ਪਰ ਹੜਤਾਲੀ ਮੁਲਾਜ਼ਮ ਅੰਦਰ ਰੋਸ ਫੈਲ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਬੇਹੱਦ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਪਰ ਸਰਕਾਰ ਕੀਤਾ ਵਾਅਦਾ ਪੂਰਾ ਕਰਨ ਦੀ ਥਾਂ ਧੱਕੇ ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਸਰਕਾਰ ਕੀਤਾ ਵਾਅਵਾ ਪੂਰਾ ਨਹੀਂ ਕਰਦੀ ਸੰਘਰਸ਼ ਜਾਰੀ ਰਹੇਗਾ। ਇਸੇ ਦੌਰਾਨ ਮੁਲਾਜਮਾਂ ਦੇ ਹੱਕ ਵਿਚ ਨਿਤਰੀਆਂ ਕਿਸਾਨ ਜਥੇਬੰਦੀਆਂ ਨੇ ਹੜਤਾਲੀ ਮੁਲਾਜਮਾਂ ਦਾ ਹਰ ਪੱਧਰ ਤੇ ਸਾਥ ਦੇਣ ਦੀ ਗੱਲ ਕਹੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਮੱਖਣ ਕੋਹਾੜ ਦਾ ਕਹਿਣਾ ਹੈ ਕਿ ਸੇਵਾ ਕੇਂਦਰ ਦੇ ਮੁਲਾਜ਼ਮ ਕਾਫੀ ਮਿਹਨਤ ਕਰਦੇ ਹਨ ਪਰ ਉਹਨਾਂ ਨੂੰ ਬੇਹਦ ਘੱਟ ਤਨਖਾਹ ਤੇ ਕੰਮ ਕਰਨਾ ਪੈਂਦਾ ਹੈ ਜਿਸ ਨਾਲ ਉਹਨਾਂ ਦੇ ਘਰ ਦਾ ਗੁਜ਼ਾਰਾ ਨਹੀਂ ਹੋ ਸਕਦਾ। ਅਜਿਹੇ ਵਿੱਚ ਸਰਕਾਰ ਨੂੰ ਉਹਨਾਂ ਦੀ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਹੜਤਾਲੀ ਮੁਲਾਜਮਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ ਅਤੇ ਜੇਕਰ ਮੁਲਾਜ਼ਮਾਂ ਨਾਲ ਪੁਲਿਸ ਰਾਹੀਂ ਧੱਕੇ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਆਗੂ ਡਟਵਾਂ ਵਿਰੋਧ ਕਰਨਗੇ।

LEAVE A REPLY

Please enter your comment!
Please enter your name here