ਪੰਜਾਬ ਪਟਿਆਲਾ ਨੇੜੇ ਨਹਿਰ ’ਚੋਂ ਬੱਚੇ ਦੀ ਲਾਸ਼ ਬਰਾਮਦ/ ਗੋਤਾਖੋਰਾ ਨੇ ਬਰਾਮਦ ਕੀਤੀ ਲਾਸ਼/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ By admin - June 10, 2026 0 2 Facebook Twitter Pinterest WhatsApp ਪਟਿਆਲਾ ਦੇ ਪਿੰਡ ਕਕਰਾਲਾ ਤੋਂ ਇੱਕ ਦਿਲ-ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੋਂ ਲੰਘਦੀ ਨਹਿਰ ਵਿਚੋਂ ਇਕ 7-8 ਸਾਲਾਂ ਬੱਚੇ ਦੀ ਲਾਸ਼ ਬਰਾਮਦ ਹੋਈ ਹੈ। ਇਹ ਲਾਸ਼ ਸਥਾਨਕ ਗੋਤਾਖੋਰਾ ਨੂੰ ਮਿਲੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਬਿਨਾਂ ਸਿਰ ਵਾਲੀ ਬੱਚੇ ਦੀ ਲਾਸ਼ ਦੇ ਪੈਰ ਬੰਨੇ ਹੋਏ ਸਨ ਅਤੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਸਨ। ਗੋਤਾਖੋਰ ਸ਼ੰਕਰ ਭਾਰਦਵਾਜ ਦੇ ਦੱਸਣ ਮੁਤਾਬਕ ਇਸ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਲਾਸ਼ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੇ ਅਸਲ ਕਾਰਨਾਂ ਦਾ ਖੁਲਾਸਾ ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋ ਸਕੇਗਾ। ਘਟਨਾ ਤੋਂ ਬਾਅਦ ਇਲਾਕੇ ਅੰਦਰ ਚਿੰਤਾ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।