ਪੰਜਾਬ ਕਿਸਾਨ ਆਗੂ ਸਰਵਨ ਪੰਧੇਰ ਦਾ ਭਾਜਪਾ ’ਤੇ ਸ਼ਬਦੀ ਹਮਲਾ/ ਅਮਿਤ ਸ਼ਾਹ ਦੇ ਬਿਆਨ ਨੂੰ ਲੈ ਕੇ ਸਾਧੇ ਨਿਸ਼ਾਨੇ/ ਪੰਜਾਬ ਨਾਲ ਸਬੰਧਤ ਆਗੂਆਂ ਤੋਂ ਪੁੱਛੇ ਸਵਾਲ By admin - June 10, 2026 0 3 Facebook Twitter Pinterest WhatsApp ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਗੁਜਰਾਤ ਦੇ ਕੈਬਨਿਟ ਮੰਤਰੀ ਗਰੀਸ਼ ਮਹਾਜਨ ਦੇ ਬਿਆਨ ਨੂੰ ਲੈ ਕੇ ਭਾਜਪਾ ਉਤੇ ਸ਼ਬਦੀ ਹਮਲਾ ਕੀਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰਰਾਤ ਦੇ ਮੰਤਰੀ ਦੇ ਦਰਬਾਰ ਸਾਹਿਬ ਉਤੇ ਹਮਲੇ ਬਾਰੇ ਦਿੱਤੇ ਬਿਆਨ ਤੋਂ ਪੱਲਾ ਝਾੜ ਲਿਆ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਨੇ ਦਰਬਾਰ ਸਾਹਿਬ ਉਤੇ ਹਮਲਾ ਲਈ ਤਤਕਾਲੀ ਸਰਕਾਰ ਤੇ ਜ਼ੋਰ ਪਾਇਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ, ਇਸ ਲਈ ਭਾਜਪਾ ਦੇ ਪੰਜਾਬ ਨਾਲ ਸਬੰਧਤ ਆਗੂਆਂ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।