ਰੋਪੜ ਡੀਪੂ ਦੇ ਬਾਹਰ ਰੋਡਵੇਜ ਮੁਲਾਜ਼ਮਾਂ ਦਾ ਧਰਨਾ/ ਕਿਲੋਮੀਟਰ ਸਕੀਮ ਨੂੰ ਲੈ ਕੇ ਪ੍ਰਗਟਾਇਆ ਰੋਸ/ ਮੰਗਾਂ ਮੰਨਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

0
3

ਪੰਜਾਬ ਰੋਡਵੇਜ ਦੇ ਰੋਪੜ ਡੀਪੂ ਅੱਗੇ ਪੰਜਾਬ ਰੋਡਵੇਜ ਤੇ ਪੀਆਰਟੀਸੀ ਕੱਚੇ ਕਾਮਿਆਂ ਵੱਲੋਂ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਪਨਬਸ ਪੀਆਰਟੀਸੀ ਕੱਚੇ ਕਾਮੇ ਯੂਨੀਅਨ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਪੰਜਾਬ ਰੋਡਵੇਜ ਵਿਚ ਕਿਲੋਮੀਟਰ ਸਕੀਮ ਤਹਿਤ ਪਾਈਆਂ ਬੱਸਾਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂ ਭਗਤ ਸਿੰਘ ਭਗਤ ਨੇ ਕਿਹਾ ਕਿ ਇਹ ਹੜਤਾਲ ਅਣਮਿਥੇ ਸਮੇਂ ਲਈ ਕੀਤੀ ਗਈ ਹੈ ਅਤੇ ਜਦੋਂ ਤਕ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ।

LEAVE A REPLY

Please enter your comment!
Please enter your name here