ਆਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਓਵਰਫਲੋਅ/ ਆਸ-ਪਾਸ ਦੇ ਪਿੰਡਾਂ ਅੰਦਰ ਚਿੰਤਾ ਦਾ ਮਾਹੌਲ/ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਅਧਿਕਾਰੀਆਂ ਨੂੰ ਹਦਾਇਤ

0
2

ਸ੍ਰੀ ਆਨੰਦਪੁਰ ਸਾਹਿਬ ਦੇ ਰਾਏਪੁਰ ਪੱਟੀ ਖੇਤਰ ਵਿਚ ਹਾਲਾਤ ਉਸ ਵੇਲੇ ਚਿੰਤਾ ਵਾਲੇ ਬਣ ਗਏ ਜਦੋਂ ਆਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਓਵਰਫਲੋਅ ਹੋਣਾ ਸ਼ੁਰੂ ਹੋ ਗਿਆ। ਘਟਨਾ ਦਾ ਪਤਾ ਚੱਲਣ ਬਾਅਦ ਇਲਾਕੇ ਦੇ ਪਿੰਡਾਂ ਅੰਦਰ ਚਿੰਤਾ ਦਾ ਮਾਹੌਲ ਬਣ ਗਿਆ। ਘਟਨਾ ਬਾਰੇ ਸੂਚਨਾ ਮਿਲਣ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਤੁਰੰਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਤੇ ਪਿੰਡ ਬ੍ਰਹਮਪੁਰ ਦੇ ਸਰਪੰਚ ਨੂੰ ਸਥਿਤੀ ਦਾ ਜਾਇਜ਼ ਲੈਣ ਭੇਜਿਆ। ਅਧਿਕਾਰੀਆਂ ਮੁਤਾਬਕ ਫਿਲਹਾਲ ਪਾਣੀ ਸੈਫਨ ਤੋਂ ਥੱਲੇ ਚਲਾ ਗਿਆ ਹੈ ਅਤੇ ਸਥਿਤੀ ਕੰਟਰੋਲ ਵਿਚ ਹੈ।
ਇਸੇ ਦੌਰਾਨ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਘਟਨਾ ਉਤੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਦਰਿਆਵਾਂ ਅਤੇ ਨਹਿਰ ਦਾ ਪਾਣੀ, ਪੰਜਾਬ ਦੇ ਪਿੰਡਾਂ ਨੂੰ ਸਹੀ ਮਿਕਦਾਰ ’ਚ ਦਿੱਤੇ ਜਾਣ ਨੂੰ ਲੈ ਕੇ ਉਨ੍ਹਾਂ ਦਾ ਸੰਗਠਨ ਪਹਿਲਾਂ ਹੀ ਸੰਘਰਸ਼ਸ਼ੀਲ ਰਿਹਾ ਹੈ। ਉਨ੍ਹਾਂ ਉਕਤ ਮਾਮਲਾ ਉਠਾਉਂਦੇ ਹੋਏ ਕਿਹਾ ਕਿ ਭਾਵੇਂ ਹੁਣ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਸਥਿਤੀ ਨੂੰ ਕਾਬੂ ਵਿਚ ਦੱਸਿਆ ਜਾ ਰਿਹਾ ਹੈ ਪਰ ਅਸਲ ਸਵਾਲ ਅਜੇ ਵੀ ਬਰਕਰਾਰ ਹੈ ਕਿ ਆਖ਼ਿਰਕਾਰ ਅਜਿਹੀ ਸਥਿਤੀ ਪੈਦਾ ਹੀ ਕਿਵੇਂ ਹੋਈ।

LEAVE A REPLY

Please enter your comment!
Please enter your name here