ਬਰਨਾਲਾ ਪੁਲਿਸ ਦਾ ਵੱਡਾ ਸਟਿੰਗ ਆਪਰੇਸ਼ਨ/ ਛੱਜੂ ਰੋਸ਼ਨ ਦੇ ਕਾਰਖਾਨੇ ਨੇੜੇ ਅਚਾਨਕ ਰੇਡ/ ਕਈ ਜਣੇ ਕਾਬੂ, ਲਾਵਾਰਿਸ ਮੋਟਰ ਸਾਇਕਲ ਜ਼ਬਤ

0
3

ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ੱਕੀ ਅਨਸਰਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਪੁਲਿਸ ਵੱਲੋਂ ਛੱਜੂ ਰੋਸ਼ਨ ਦੇ ਕਾਰਖਾਨੇ ਨੇੜੇ ਅਚਨਚੇਤ ਸਟਿੰਗ ਆਪਰੇਸ਼ਨ ਚਲਾਇਆ ਗਿਆ। ਡੀਐਸਪੀ ਸਤਬੀਰ ਬੈਂਸ ਦੀ ਅਗਵਾਈ ਹੇਠ ਆਈ ਟੀਮ ਨੇ ਕਈ ਵਿਅਕਤੀਆਂ ਨੂੰ ਰਾਉਂਡਅੱਪ ਕਰ ਕੇ ਹਿਰਾਸਤ ਵਿੱਚ ਲਿਆ ਗਿਆ। ਪੁਲਿਸ ਨੇ ਲਾਵਾਰਸ ਹਾਲਤ ਵਿੱਚ ਖੜ੍ਹੇ ਕਈ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ।
ਡੀਐਸਪੀ ਸਤਬੀਰ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਸ਼ਹਿਰ ਅਤੇ ਪਿੰਡਾਂ ਵਿੱਚ ਲਗਾਤਾਰ ਅਚਾਨਕ ਚੈਕਿੰਗ ਅਤੇ ਸਟਿੰਗ ਆਪਰੇਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।

LEAVE A REPLY

Please enter your comment!
Please enter your name here