ਗੁਰਦਾਸਪੁਰ ਪੁਲਿਸ ਵੱਲੋਂ ਖੋਹ ਮੁਲਜ਼ਮ ਦਾ ਐਨਕਾਊਟਰ/ ਖੋਹ ਦੀ ਵਾਰਦਾਤ ਦੌਰਾਨ ਪੰਪ ’ਤੇ ਚਲਾਈਆਂ ਸੀ ਗੋਲੀਆਂ

0
2

 

ਗੁਰਦਾਸਪੁਰ ਪੁਲਿਸ ਨੇ ਪਰਵਾਸੀ ਤੋਂ ਮੋਟਰ ਸਾਈਕਲ ਤੇ ਮੋਬਾਈਲ ਖੋਹਣ ਤੇ ਪਟਰੌਲ ਪੰਪ ਤੇ ਗੋਲੀਆਂ ਚਲਾਉਣ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਦਾ ਐਨਕਾਊਟਰ ਕੀਤਾ ਹੈ। ਪੁਲਿਸ ਨੇ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਕੇ ਹਸਪਤਾਲ ਵਿਚ ਭਰਤੀ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜਮ ਦੀ ਪਛਾਣ ਰੋਹਿਤ ਮੱਟੂ ਵਾਸੀ ਬਟਾਲਾ ਵਜੋਂ ਹੋਈ ਹੈ। ਮੁਲਜਮ ਨੇ ਪਿੰਡ ਚਾਵਾ ਵਿਖੇ ਪਰਵਾਸੀ ਦਾ ਮੋਟਰਸਾਈਕਲ ਖੋਹ ਕੇ ਦੌੜਨ ਤੋਂ ਬਾਅਦ ਜਗਤਪੁਰ ਕਲਾਂ ਦੇ ਇੱਕ ਪੈਟਰੋਲ ਪੰਪ ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਵੱਲੋਂ ਅਗਲੀ ਪੁਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅਦਿਤਿਆ ਨੇ ਦੱਸਿਆ ਕਿ ਪੁਲਿਸ ਕੱਲ੍ਹ ਤੋਂ ਹੀ ਸੀਸੀਟੀਵੀ ਕੈਮਰੇ ਦੇ ਅਧਾਰ ਤੇ ਇਸ ਦੋਸ਼ੀ ਦੀ ਪਹਿਚਾਨ ਕਰਨ ਵਿੱਚ ਜੁਟੀ ਹੋਈ ਸੀ। ਇਸੇ ਦੌਰਾਨ ਮੁਲਜ਼ਮ ਦੇ ਭੈਣੀ ਮੀਆਂ ਖਾਨ ਦੇ ਨੇੜੇ ਘੁੰਮਦਾ ਹੋਣ ਦੀ ਇਤਲਾਹ ਮਿਲੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜਮ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ  ਪੁਲਿਸ ਪਾਰਟੀ ਤੇ ਗੋਲੀ ਚਲਾ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਮੁਲਜਮ ਦੀ ਲੱਤ ਵਿਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਜਖਮੀ ਹਾਲਤ ਵਿਚ ਕਾਬੂ ਕਰ ਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੀ ਪੁੱਛਗਿੱਛ ਇਸ ਤੋਂ ਬਾਅਦ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here