ਜਲੰਧਰ ਦੇ ਜੇਬੀ ਨਗਰ ’ਚ ਗੋਦਾਮ ਨੂੰ ਅੱਗ/ ਤੇਜ਼ ਹਵਾਵਾਂ ਕਾਰਨ ਦੂਰ ਤਕ ਧੂੰਏ ਦਾ ਗੁਬਾਰ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਦ ਪਾਇਆ ਕਾਬੂ

0
2

ਜਲੰਧਰ ਅਧੀਨ ਆਉਂਦੇ ਜੇਪੀ ਨਗਰ ਇਲਾਕੇ ਵਿਚ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਇਕ ਗੁਦਾਮ ਨੂੰ ਅਚਾਨਕ ਅੱਗ ਲੱਗ ਗਈ। ਇਸੇ ਦੌਰਾਨ ਚੱਲ ਰਹੀਆਂ ਤੇਜ਼ ਹਵਾਂ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਦੂਰ ਤਕ ਧੂੰਏ ਦਾ ਗੁਬਾਰ ਫੈਲ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਖੁਸ਼ਕਿਸਮਤੀ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਜਦਕਿ ਗੋਦਾਮ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ।
ਸਥਾਨਕ ਕੌਂਸਲਰ ਨੇ ਦੱਸਿਆ ਕਿ ਵਸਨੀਕਾਂ ਨੇ ਉਨ੍ਹਾਂ ਨੂੰ ਨੇੜਲੇ ਘਰ ਵਿੱਚ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗਣ ਦੀ ਸੂਚਨਾ ਦੇਣ ਲਈ ਫ਼ੋਨ ਕੀਤਾ ਸੀ। ਫਿਰ ਉਨ੍ਹਾਂ ਬਿਜਲੀ ਵਿਭਾਗ ਨੂੰ ਫ਼ੋਨ ਕੀਤਾ, ਬਿਜਲੀ ਸਪਲਾਈ ਬੰਦ ਕਰ ਦਿੱਤੀ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਘਰ ਵਿੱਚ ਕੋਈ ਨਹੀਂ ਰਹਿੰਦਾ ਸੀ ਅਤੇ ਪਤਾ ਲੱਗਾ ਕਿ ਘਰ ਨੂੰ ਗੋਦਾਮ ਵਿੱਚ ਬਦਲ ਦਿੱਤਾ ਗਿਆ ਹੈ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਚੱਲ ਸਕਿਆ।

LEAVE A REPLY

Please enter your comment!
Please enter your name here