ਫਰੀਦਕੋਟ ’ਚ ਭਿਆਨਕ ਸੜਕ ਹਾਦਸੇ ਦੌਰਾਨ 3 ਦੀ ਮੌਤ/ ਪੀਆਰਟੀਸੀ ਦੀ ਬੱਸ ਨੇ ਮੋਟਰ ਸਾਈਕਲ ਸਵਾਰਾਂ ਨੂੰ ਮਾਰੀ ਟੱਕਰ/ ਤਿੰਨ ਦੋਸਤਾਂ ਦੀ ਹੋਈ ਦਰਦਨਾਕ ਮੌਤ, ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

0
63

ਫਰੀਦਕੋਟ ਚ ਬੱਸ ਤੇ ਮੋਟਰ ਸਾਈਕਲ ਵਿਚਾਲੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਦੋਸਤਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਘਟਨਾ ਫਰੀਦਕੋਟ ਦੇ ਪਿੰਡ ਪੰਜਗਰਾਈ ਕਲਾਂ ਨੇੜੇ ਦੀ ਐ, ਜਿੱਥੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਤਿੰਨ ਦੋਸਤਾਂ ਦੀ ਪੀਆਰਟੀਸੀ ਦੀ ਬੱਸ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਵਿਚ ਦੋ ਜਣਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਇਕ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਬਾਘਾਪੁਰਾਣਾ (ਮੋਗਾ) ਵਾਸੀ ਵੰਸ਼ (19), ਲਵ (19) ਤੇ ਹੈਪੀ (20) ਵਜੋਂ ਹੋਈ ਹੈ। ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤਿੰਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਵੰਸ਼ ਆਪਣੇ ਦੋਸਤ ਲਵ ਤੇ ਹੈਪੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅੱਜ ਸਵੇਰੇ 5.30 ਵਜੇ ਮੋਗਾ ਦੇ ਬਾਘਾਪੁਰਾਣਾ ਤੋਂ ਕੋਟਕਪੂਰਾ ਵਲ ਜਾ ਰਿਹਾ ਸੀ ਜਿਵੇਂ ਹੀ ਉਹ ਪੰਜਗਰਾਈਂ ਕਲਾਂ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਜੈਤੋ ਤੋਂ ਚੰਡੀਗੜ੍ਹ ਜਾਣ ਵਾਲੀ ਪੀਆਰਟੀਸੀ ਦੀ ਬੱਸ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੰਸ਼ ਤੇ ਲਵ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਗੰਭੀਰ ਤੌਰ ਤੋਂ ਜ਼ਖਮੀ ਹੈਪੀ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਪੁਲਿਸ ਨੇ ਮ੍ਰਿਤਕਾ ਦੇ ਵਾਰਿਸਾਂ ਦੇ ਬਿਆਨਾਂ ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here