ਪੰਜਾਬ ਫਤਹਿਗੜ੍ਹ ਪ੍ਰਬੰਧਕੀ ਕੰਪੈਲਕਸ ਅੱਗੇ ਬਸਪਾ ਦਾ ਪ੍ਰਦਰਸ਼ਨ/ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖਿਲਾਫ਼ ਨਾਅਰੇਬਾਜ਼ੀ By admin - June 12, 2026 0 2 Facebook Twitter Pinterest WhatsApp ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਸਥਾਨਕ ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਆਗੂਆਂ ਨੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਤਹਸੀਲਦਾਰ ਫਤਿਹਗੜ੍ਹ ਸਾਹਿਬ ਨੂੰ ਸੌਂਪਿਆ ਗਿਆ। ਆਪਣੇ ਸੰਬੋਧਨ ਵਿਚ ਪਾਰਟੀ ਦੇ ਸੂਬਾ ਸਕੱਤਕਰ ਗੁਰਮੀਤ ਸਿੰਘ ਨੇ ਕਿਹਾ ਸਰਕਾਰ ਮੁਲਾਜਮਾਂ ਅਤੇ ਦਲਿਤਾਂ ਉਤੇ ਦਮਨਕਾਰੀ ਨੀਤੀਆਂ ਤਹਿਤ ਜ਼ਬਰ ਜ਼ੁਲਮ ਕਰ ਰਹੀ ਹੈ, ਜਿਸ ਦੇ ਚਲਦਿਆਂ ਰੋਸ ਪ੍ਰਦਰਸ਼ਨ ਕਰ ਕੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੇ ਹਾਲਾਤਾਂ ਵਿਗੜ ਚੁੱਕੇ ਹਨ। ਸਰਕਾਰ ਉਸ ਤੇ ਕਾਬੂ ਪਾਉਣ ਦੀ ਥਾਂ ਮੁਲਾਜਮਾਂ ਤੇ ਹੋਰ ਹੱਕ ਮੰਗਦੇ ਲੋਕਾਂ ਉਤੇ ਪੁਲਿਸ ਤਸ਼ੱਦਦ ਕਰਵਾ ਰਹੀ ਹੈ। ਪਟਿਆਲਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਅਤੇ ਮੁਲਾਜ਼ਮਾਂ ਦੇ ਡੀ.ਏ. ਦਾ ਬਕਾਇਆ ਜਲਦ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਨੇ ਸਥਾਨਕ ਮਸਲੇ ਚੁੱਕਦਿਆਂ ਦੱਸਿਆ ਕਿ ਪਿੰਡ ਨਾਨੋਵਾਲ ਵਿਖੇ ਗ਼ਰੀਬ ਪਰਿਵਾਰਾਂ ਵੱਲ ਗੰਦਾ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨੂੰ ਤੁਰੰਤ ਰੋਕਿਆ ਜਾਵੇ। ਇਸ ਤੋਂ ਇਲਾਵਾ, ਪਿੰਡ ਮਦੀਨਪੁਰ ਵਿਖੇ ਦਲਿਤ ਭਾਈਚਾਰੇ ਦੇ ਹੱਕ ਵਾਲੀ ਜ਼ਮੀਨ ‘ਤੇ ਖੇਡ ਗਰਾਊਂਡ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਦਲਿਤਾਂ ਦਾ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।