ਚੰਡੀਗੜ੍ਹ ’ਚ ਮਹਿਲਾ ਬਜ਼ੁਰਗ ਨਾਲ ਸਨੈਚਿੰਗ/ ਕੰਨਾਂ ਦੀਆਂ ਵਾਲੀਆਂ ਖੋਹ ਕੇ ਲੁਟੇਰਾ ਫਰਾਰ/ ਸੈਕਟਰ-37 ਦੀ ਘਟਨਾ, ਸੀਸੀਟੀਵੀ ਤਸਵੀਰਾਂ ਵਾਇਰਲ

0
2

 

ਚੰਡੀਗੜ੍ਹ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਸ਼ਹਿਰ ਦੇ ਸੈਕਟਰ 37 ਤੋਂ ਸਾਹਮਣੇ ਆਇਆ ਹੈ, ਜਿੱਥੇ ਅਣਪਛਾਤਾ ਲੁਟੇਰਾ ਅਮਰਜੀਤ ਕੌਰ ਨਾਮ ਦੀ ਬਜ਼ੁਰਗ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਿਆ। ਖੋਹ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਹਿਲਾ ਗਲੀ ਵਿਚ ਜਾ ਰਹੀ ਸੀ ਕਿ ਅਚਾਨਕ ਇੱਕ ਅਣਪਛਾਤਾ ਨੌਜਵਾਨ ਉਸ ਦੇ ਕੰਨਾਂ ਵਿਚੋਂ ਵਾਲੀਆਂ ਝਪਟ ਕੇ ਫਰਾਰ ਹੋ ਗਿਆ।
ਘਟਨਾ ਐਨੀ ਜਲਦੀ ਵਾਪਰੀ ਕਿ ਬਜ਼ੁਰਗ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ। ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪੀੜਤਾ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਦੋਸ਼ੀ ਦੀ ਭਾਲ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

LEAVE A REPLY

Please enter your comment!
Please enter your name here