ਪੰਜਾਬ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼/ ਗੁਰਦੁਆਰਾ ਸ਼ਹੀਦ ਗੁਰਬਖਸ਼ ਸਿੰਘ ਦੀ ਘਟਨਾ/ ਸੇਵਾਦਾਰਾਂ ਨੇ ਮੁਲਜ਼ਮ ਨੂੰ ਕੀਤਾ ਪੁਲਿਸ ਹਵਾਲੇ By admin - June 12, 2026 0 2 Facebook Twitter Pinterest WhatsApp ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗੁਰਦੁਆਰਾ ਸ਼ਹੀਦ ਗੁਰਬਖਸ਼ ਸਿੰਘ ਦੇ ਅੰਦਰ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ‘ਤੇ ਮੌਜੂਦ ਸੇਵਾਦਾਰਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਘਟਨਾ ਦੀ ਨਿੰਦਾ ਕਰਦਿਆਂ ਪ੍ਰਸ਼ਾਸਨ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਚੱਲ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਅੰਦਰ ਦਾਖਲ ਹੋਇਆ ਅਤੇ ਪਾਵਨ ਸਰੂਪ ਦੀ ਪਰਿਕਰਮਾ ਕਰਨ ਤੋਂ ਬਾਅਦ ਗੁਰੂ ਸਾਹਿਬ ਅੱਗੇ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਚੇਤ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਦੱਸਣਯੋਗ ਹੈ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਸਥਿਤ ਹੈ ਅਤੇ ਇੱਥੇ ਵਾਪਰੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਨੇ ਚਿੰਤਾ ਪੈਦਾ ਕਰ ਦਿੱਤੀ ਹੈ।