ਪੰਜਾਬ ਅਕਾਲੀ ਦਲ ਦਾ ਰੋਮਾਣਾ ਮਾਮਲੇ ਨੂੰ ਲੈ ਕੇ ਬਿਆਨ/ ਸੋੜੀ ਸਿਆਸਤ ਤਹਿਤ ਕੈਨੇਡਾ ਜਾਣੋਂ ਰੋਕਣ ਦੇ ਇਲਜ਼ਾਮ/ ਕਿਹਾ, ਪਾਰਟੀ ਦੀ ਚੜ੍ਹਤ ਤੋਂ ਘਬਰਾਈ ਸੱਤਾਧਾਰੀ ਧਿਰ By admin - June 13, 2026 0 3 Facebook Twitter Pinterest WhatsApp ਸ਼੍ਰੋਮਣੀ ਅਕਾਲੀ ਨੇ ਪਾਰਟੀ ਆਗੂ ਪਰਮਬੰਸ ਸਿੰਘ ਰੋਮਾਣਾ ਨੂੰ ਕੈਨੇਡਾ ਵਿਚੋਂ ਵਾਪਸ ਭੇਜਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਤੋਂ ਘਬਰਾ ਗਈ ਹੈ, ਜਿਸ ਦੇ ਚਲਦਿਆਂ ਪਾਰਟੀ ਆਗੂ ਪਰਮਬੰਸ ਸਿੰਘ ਰੋਮਾਣਾ ਨੂੰ ਕੈਨੇਡਾ ਤੋਂ ਮੋੜਣ ਦੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੀ ਅਕਾਲੀ ਆਗੂ ਨੂੰ ਕੈਨੇਡਾ ਤੋਂ ਵਾਪਸ ਮੋੜਿਆ ਗਿਆ ਹੈ।