ਪੰਜਾਬ ਅੰਮ੍ਰਿਤਸਰ ਦੇ ਪਿੰਡ ਜੱਬੋਵਾਲ ’ਚ ਨੌਜਵਾਨ ਦਾ ਕਤਲ/ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ/ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - June 13, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਪਿੰਡ ਜੱਬੋਵਾਲ ਵਿਖੇ ਦੇਰ ਰਾਤ 32 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 32 ਸਾਲਾ ਮਨਿੰਦਰ ਸਿੰਘ ਉਰਫ ਮੰਨਾ ਵਜੋਂ ਹੋਈ ਹੈ। ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸ ਦੀ ਪੰਜ ਮਹੀਨੇ ਦੀ ਬੇਟੀ ਵੀ ਹੈ। ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਬੀਤੀ ਰਾਤ ਕਰੀਬ 10 ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਪਰਿਵਾਰ ਮੁਤਾਬਕ ਮਨਜਿੰਦਰ ਸਿੰਘ ਨੂੰ ਪੰਜ ਗੋਲੀਆਂ ਲੱਗੀਆਂ, ਜਿਨ੍ਹਾਂ ਵਿਚੋਂ ਚਾਰ ਉਸ ਦੀ ਪਿੱਠ ਅਤੇ ਇਕ ਛਾਤੀ ਵਿਚ ਵੱਜੀ। ਗੋਲੀ ਦੀ ਆਵਾਜ਼ ਸੁਣ ਕੇ ਨੇੜੇ ਮੌਜੂਦ ਲੋਕ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਪ੍ਰਸ਼ਾਸਨ ਨੇ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।