ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਊਟਰ/ ਮੁਕਾਬਲੇ ਦੌਰਾਨ ਇਕ ਮੁਲਜ਼ਮ ਤੇ ਹੌਲਦਾਰ ਜ਼ਖਮੀ/ ਤਿੰਨ ਜਣਿਆਂ ਨੂੰ ਕੀਤਾ ਗ੍ਰਿਫਤਾਰ

0
2

ਫਤਹਿਗੜ੍ਹ ਸਾਹਿਬ ਪੁਲਿਸ ਨੇ ਗੈਂਗਸਟਰ ਗਰੋਹ ਦੇ ਤਿੰਨ ਗੁਰਗਿਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਸਰਹਿੰਦ, ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਸੀl ਪੁਲਿਸ ਪਾਰਟੀ ਸਹਿਜ ਪ੍ਰੀਤ ਸਿੰਘ ਅਤੇ ਮਹਿਕਪ੍ਰੀਤ ਸਿੰਘ ਨੂੰ ਪਿੰਡ ਵਾਸੀਆਂ ਵੈਦਵਾਨ ਨੇੜੇ ਐਸਵਾਈਐਲ ਨਹਿਰ ਕੋਲ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਆਈ, ਜਿਥੇ ਮੁਲਜਮਾਂ ਨੇ ਪਿਸਟਲ ਨਾਲ ਪੁਲਿਸ ਤੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋ ਮੁਲਜਮ ਜ਼ਖਮੀ ਹੋ ਗਏ। ਇਸੇ ਦੌਰਾਨ ਇਕ ਹੋਲਦਾਰ ਦੇ ਵੀ ਗੋਲੀ ਲੱਗੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਸੀਆਈਏ ਸਟਾਫ ਸਰਹਿੰਦ ਦੀ ਪੁਲਿਸ ਟੀਮ ਨੇ ਹਰਮਨਦੀਪ ਸਿੰਘ ਰੂਪਨ ਸਿੰਘ ਅਤੇ ਗੁਰਜੰਟ ਸਿੰਘ ਜੰਟੀ ਨੂੰ ਗ੍ਰਿਫਤਾਰ ਕੀਤਾ ਸੀ। ਇਹਨਾਂ ਕੋਲੋਂ ਇੱਕ ਪਿਸਟਲ 315 ਬੋਰ ਦਾਸ ਜਿੰਦਾ ਰੋਂਦ ਬਰਾਮਦ ਕੀਤੇ ਸਨ। ਉਕਤ ਵਿਅਕਤੀ ਕਥਿਤ ਤੌਰ ਤੇ ਨਜਾਇਜ਼ ਅਸਲੇ ਦੀ ਸਪਲਾਈ ਨਸ਼ੇ ਦੇ ਕਾਦਾ ਕਾਰੋਬਾਰ ਅਤੇ ਲੋਕਾਂ ਤੋਂ ਫਿਰੌਤੀਆਂ ਇਕੱਠੀਆਂ ਕਰਦੇ ਸਨ ਜਿਨਾਂ ਦੇ ਸਬੰਧ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਵੀ ਹਨ।
ਇਸ ਮਾਮਲੇ ਵਿਚ ਬੀਤੇ ਦਿਨ ਸਹਿਜ ਪ੍ਰੀਤ ਸਿੰਘ ਮਹਿਕਪ੍ਰੀਤ ਸਿੰਘ ਅਤੇ ਮਨਜੋਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀl ਉਹ ਤਾਂ ਤਿੰਨੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਸੀl ਸਹਿਜਪ੍ਰੀਤ ਸਿੰਘ ਅਤੇ ਮਹਿਕਪ੍ਰੀਤ ਸਿੰਘ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਪਿੰਡ ਵਾਸੀਆਂ ਵੈਦਵਾਨ ਨੇੜੇ ਐਸ ਵਾਈ ਐਲ ਦੇ ਨੇੜੇ ਬੇਅਬਾਦ ਜਗ੍ਹਾ ਵਿੱਚ ਕੋਲ ਲਗਾਇਆ ਲਜਾਇਆ ਗਿਆ ਸੀ ਜਿੱਥੋਂ ਮਹਿਕਪ੍ਰੀਤ ਸਿੰਘ ਨੇ ਛੁਪਾਇਆ ਹੋਇਆ ਪਿਸਤੌਲ ਕੱਢ ਕੇ ਪੁਲਿਸ ਤੇ ਹਮਲਾ ਕਰ ਦਿੱਤਾ ਅਤੇ ਸਹਿਜਪ੍ਰੀਤ ਸਿੰਘ ਨੇ ਪੁਲਿਸ ਟੀਮ ਨੂੰ ਹੱਥੋਪਾਈ ਕੀਤੀl ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮਹਿਕ ਪ੍ਰੀਤ ਸਿੰਘ ਦੇ ਲੱਤ ਵਿੱਚ ਗੋਲੀ ਲੱਗੀ ਅਤੇ ਸਹਿਜ ਪ੍ਰੀਤ ਸਿੰਘ ਦੀ ਲੱਤ ਤੇ ਸੱਟ ਲੱਗੀ ਜਦ ਕਿ ਇਸ ਮੌਕੇ ਹੌਲਦਾਰ ਗੁਰਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਿਆl ਤਿੰਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

LEAVE A REPLY

Please enter your comment!
Please enter your name here