ਪੰਜਾਬ ਨਕੋਦਰ ’ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ/ ਸੋਨੇ ਦੇ ਗਹਿਣੇ, ਨਕਦੀ ਤੇ ਸਾਮਾਨ ਲੈ ਕੇ ਫਰਾਰ/ ਬਿਲਗਾ ਇਲਾਕੇ ਦੇ ਪਿੰਡ ਕਲਿਆਣਪੁਰ ਦੀ ਘਟਨਾ By admin - June 14, 2026 0 2 Facebook Twitter Pinterest WhatsApp ਜਲੰਧਰ ਦੇ ਨਕੋਦਰ ਦੇ ਬਿਲਗਾ ਇਲਾਕੇ ਵਿੱਚ ਚੋਰੀ ਦੀ ਘਟਨਾ ਵਾਪਰੀ ਹੈ। ਇੱਥੇ ਸਥਿਤ ਪਿੰਡ ਕਲਿਆਣਪੁਰ ਵਿਖੇ ਇਕ ਘਰ ਅੰਦਰ ਦਾਖਲ ਹੋਏ ਚੋਰ ਸੋਨੇ ਦੇ ਗਹਿਣੇ, ਨਕਦੀ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਕੇ ਫਰਾਰ ਹੋ ਗਏ। ਘਟਨਾ ਵੇਲੇ ਪਰਿਵਾਰ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਿਆ ਹੋਇਆ ਸੀ ਕਿ ਪਿੱਛੋ ਘਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਚੋਰ ਘਟਨਾ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਿਆ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਤੇ ਜਾਂਚ ਸ਼ੁਰੂ ਕਰ ਕਰ ਦਿੱਤੀ ਹੈ। ਘਰ ਦੇ ਮਾਲਕ ਸੋਹਣ ਸਿੰਘ ਪੁੱਤਰ ਜੋਗਾ ਸਿੰਘ ਦੇ ਦੱਸਣ ਮੁਤਾਬਕ ਉਹ ਅਤੇ ਉਸਦਾ ਪਰਿਵਾਰ ਚਾਰ-ਪੰਜ ਦਿਨਾਂ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਹੋਇਆ ਸੀ ਅਤੇ ਅੱਜ ਜਦੋਂ ਵਾਪਸ ਆਏ ਤਾਂ ਘਰ ਦੇ ਸਾਰੇ ਤਾਲੇ ਟੁੱਟੇ ਹੋਏ ਅਤੇ ਅੰਦਰ ਪਿਆ ਸਾਮਾਨ ਖਿੰਡਿਆ ਹੋਇਆ ਪਾਇਆ। ਜਾਂਚ ਕਰਨ ਉਤੇ ਘਰ ਵਿਚੋਂ ਪੰਜ ਤੋਲੇ ਸੋਨਾ, ਸੱਤ ਹਜ਼ਾਰ ਰੁਪਏ ਨਕਦੀ ਅਤੇ ਕੁਝ ਹੋਰ ਕੀਮਤੀ ਸਮਾਨ ਗਾਇਬ ਸੀ। ਘਟਨਾ ਦੀ ਤੁਰੰਤ ਬਿਲਗਾ ਪੁਲਿਸ ਸਟੇਸ਼ਨ ਨੂੰ ਸੂਚਨਾ ਦਿੱਤੀ ਗਈ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਬਿਲਗਾ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।