ਸਮਰਾਲਾ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ/ ਕਾਰ ਦੀ ਟੱਕਰ ਨਾਲ ਮੋਟਰ ਸਾਇਕਲ ਦੀ ਮੌਤ/ ਪਿੰਡ ਬੌਂਦਲੀ ਨੇੜੇ ਦੀ ਘਟਨਾ, ਪੁਲਿਸ ਕਰ ਰਹੀ ਜਾਂਚ

0
2

ਸਮਰਾਲਾ ਬਾਈਪਾਸ ਉਤੇ ਪੈਂਦੇ ਪਿੰਡ ਬੌਂਦਲੀ ਨੇੜੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫਤਾਰ ਕਾਰ ਨੇ ਮੋਟਰ ਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਮੋਟਰ ਸਾਇਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ।  ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਾਸੀ ਪਿੰਡ ਟੋਡਰਪੁਰ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਦੋ ਬੱਚਿਆਂ ਦਾ ਪਿਤਾ ਸੀ ਅਤੇ ਖੇਤੀਬਾੜੀ ਦਾ ਕੰਮ ਕਰਦਾ ਸੀ।
ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਤੁਰੰਤ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਗੁਰਮੀਤ ਸਿੰਘ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ (ਇੱਕ ਲੜਕੀ ਅਤੇ ਇੱਕ ਲੜਕਾ) ਛੱਡ ਗਿਆ ਹੈ ਅਤੇ ਉਹ ਪੇਸ਼ੇ ਤੋਂ ਖੇਤੀਬਾੜੀ ਦਾ ਕੰਮ ਕਰਦਾ ਸੀ। ਸਿਵਲ ਹਸਪਤਾਲ  ਡਾਕਟਰ  ਨੇ ਦੱਸਿਆ ਕਿ ਸਵੇਰੇ ਕਰੀਬ 9:40 ਵਜੇ ਗੁਰਮੀਤ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਚੁੱਕੀ ਸੀ। ਡਾਕਟਰ ਅਨੁਸਾਰ ਮ੍ਰਿਤਕ ਦੇ ਸਿਰ ਅਤੇ ਲੱਤ ‘ਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਜਾਂਚ ਕਰਨ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here