ਪੰਜਾਬ ਝਬਾਲ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼/ ਸੇਵਾਦਾਰਾਂ ਨੇ ਔਰਤ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ/ ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਆਰੰਭੀ By admin - June 14, 2026 0 3 Facebook Twitter Pinterest WhatsApp ਤਰਨਤਾਰਨ ਅਧੀਨ ਆਉਂਦੇ ਕਸਬਾ ਝਬਾਲ ਦੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਵਿਖੇ ਇੱਕ ਮੰਦਬੁੱਧੀ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੇ ਮੌਜੂਦ ਸੇਵਾਦਾਰਾਂ ਨੇ ਔਰਤ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਪ੍ਰਬੰਧਕਾਂ ਦੇ ਬਿਆਨਾਂ ਉਤੇ ਔਰਤ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਮਾਤਾ ਭਾਗ ਕੌਰ ਜੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਸਮੇਂ ਇਕ ਔਰਤ ਸ੍ਰੀ ਗੁਰਦੁਆਰਾ ਸਾਹਿਬ ਦੇ ਅੰਦਰ ਮੱਥਾ ਟੇਕਣ ਦੇ ਬਹਾਨੇ ਦਾਖਲ ਹੋਈ ਅਤੇ ਉਸ ਨੇ ਥੜਾ ਸਾਹਿਬ ’ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਉਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਤੁਰੰਤ ਫੜ ਕੇ ਹੇਠਾਂ ਖਿੱਚ ਲਿਆ। ਮੌਕੇ ‘ਤੇ ਤਾਇਨਾਤ ਸੇਵਾਦਾਰ ਦੇ ਤਾੜਨਾ ਕਰਨ ਬਾਅਦ ਔਰਤ ਨੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਸੰਗਤ ਅਤੇ ਸੇਵਾਦਾਰਾਂ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਦੇ ਦੱਸਣ ਮੁਤਾਬਕ ਮਹਿਲਾ ਦੀ ਉਮਰ 50 ਸਾਲ ਹੈ ਅਤੇ ਵੇਖਣ ਮੰਦਬੁੱਧੀ ਲੱਗ ਰਹੀ ਹੈ, ਜਿਸ ਦਾ ਡਾਕਟਰਾਂ ਪਾਸੋਂ ਮੈਡੀਕਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਆਪਣੇ ਪੱਧਰ ਉੱਪਰ ਸਬੰਧਿਤ ਮਹਿਲਾ ਦੀ ਪਹਿਚਾਨ ਅਤੇ ਵਾਰਸਾਂ ਤੱਕ ਪਹੁੰਚ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।