ਪੰਜਾਬ ਫਿਰੋਜ਼ਪੁਰ ’ਚ ਨੌਜਵਾਨ ਦੀ ਭੇਦਭਰੀ ਹਾਲਤ ਮੌਤ/ ਪਰਿਵਾਰ ਨੇ ਦੋਸਤਾਂ ਤੇ ਲਾਏ ਕਤਲ ਦੇ ਇਲਜ਼ਾਮ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - June 15, 2026 0 3 Facebook Twitter Pinterest WhatsApp ਫਿਰੋਜਪੁਰ ਦੇ ਗਾਂਧੀ ਨਗਰ ਇਲਾਕੇ ਵਿਚ ਇੱਕ ਨੌਜਵਾਨ ਦੀ ਭੇਤਭਰੀ ਹਲਾਤ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਦੋਸਤਾਂ ’ਤੇ ਹੀ ਕਤਲ ਦੇ ਅਰੋਪ ਲਗਾਏ ਹਨ। ਜਾਣਕਾਰੀ ਅਨੁਸਾਰ 20 ਸਾਲਾਂ ਨੌਜਵਾਨ ਅਰਮਾਨ ਆਪਣੇ ਘਰ ਕੁੱਝ ਦੋਸਤਾਂ ਨੂੰ ਲੈ ਕੇ ਆਇਆ, ਜਿੱਥੇ ਉਨ੍ਹਾਂ ਨੇ ਸ਼ਰਾਬ ਬੀਤੀ ਸੀ। ਪਰਿਵਾਰ ਦਾ ਇਲਜਾਮ ਹੈ ਕਿ ਜਦੋਂ ਉਨ੍ਹਾਂ ਨੇ ਦੋਸਤਾਂ ਦੇ ਜਾਣ ਤੋਂ ਬਾਅਦ ਕਮਰੇ ਵਿਚ ਜਾ ਕੇ ਦੇਖਿਆ ਤਾਂ ਅਰਮਾਨ ਦੀ ਲਾਸ਼ ਪਈ ਸੀ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਮੁਤਾਬਕ ਜਾਂਚ ਆਰੰਭ ਦਿੱਤੀ ਹੈ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਹੈ ਜਦਕਿ ਪਰਿਵਾਰ ਵੱਲੋਂ ਹੱਤਿਆ ਦਾ ਆਰੋਪ ਲਗਾਇਆ ਜਾ ਰਿਹਾ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਫ ਹੋਵੇਗਾ ਕਿ ਆਖਰ ਅਰਮਾਨ ਦੀ ਮੌਤ ਕਿਸ ਤਰ੍ਹਾਂ ਹੋਈ ਹੈ ਫਿਲਹਾਲ ਪਰਿਵਾਰ ਦੇ ਬਿਆਨਾਂ ਤੇ ਪੁਲਿਸ ਵੱਲੋਂ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ।