ਪੰਜਾਬ ਜਲੰਧਰ ’ਚ ਭਿਆਨਕ ਹਾਦਸੇ ’ਚ ਮਾਂ-ਧੀ ਦੀ ਮੌਤ, ਇਕ ਜ਼ਖਮੀ/ ਅਣਪਛਾਤੀ ਬੱਸ ਨੇ ਜਗਾੜੂ ਰੇਹੜੀ ਨੂੰ ਮਾਰੀ ਟੱਕਰ/ ਪੁਲਿਸ ਨੇ ਲਾਸ਼ਾ ਕਬਜ਼ੇ ਚ ਲੈ ਕੇ ਜਾਂਚ ਆਰੰਭੀ By admin - June 15, 2026 0 3 Facebook Twitter Pinterest WhatsApp ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਭੋਗਪੁਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮਾਂ-ਧੀ ਮੌਤ ਹੋ ਗਈ ਜਦਕਿ ਇਕ ਹੋਰ ਲੜਕੀ ਜ਼ਖਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਯਾਦਵ ਦੀ ਪਤਨੀ ਪਿੰਕੀ ਅਤੇ ਉਸਦੀ ਧੀ ਯੋਇਦਾ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਅਣਪਛਾਤੀ ਤੇਜ਼ ਰਫ਼ਤਾਰ ਬੱਸ ਨੇ ਸੜਕ ਪਾਰ ਕਰ ਰਹੀ ਇੱਕ ਜੁਗਾੜੂ ਰੇਹੜੀ ਨੂੰ ਟੱਕਰ ਮਾਰ ਦਿੱਤੀ। ਘਟਨਾ ਸਵੇਰੇ 4:30 ਵਜੇ ਦੀ ਦੱਸੀ ਜਾ ਰਹੀ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਅਣਪਛਾਤੀ ਬੱਸ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਗੱਡੀ ਸਮੇਤ ਮੌਕੇ ਤੋਂ ਫਰਾਰ ਗਿਆ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ, ਜਲੰਧਰ ਭੇਜ ਦਿੱਤਾ ਹੈ। ਪੁਲਿਸ ਨੇ ਅਣਪਛਾਤੇ ਬੱਸ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।