ਅਕਾਲੀ ਦਲ ਨੇ ਮਜੀਠੀਆ ਮਾਮਲੇ ਨੂੰ ਲੈ ਕੇ ਘੇਰੀ ਸਰਕਾਰ/ ਅਗਾਊ ਜ਼ਮਾਨਤ ਦੇ ਹਵਾਲੇ ਨਾਲ ਚੁੱਕੇ ਸਵਾਲ/ ਬੁਲਾਰਾ ਅਰਸ਼ਦੀਪ ਕਲੇਰ ਨੇ ਸਾਧੇ ਨਿਸ਼ਾਨੇ

0
2

ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਅਗਾਊਂ ਜ਼ਮਾਨਤ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਬੁਲਾਰਾ ਤੇ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਰਕਾਰ ਨੇ ਬਿਕਰਮ ਮਜੀਠੀਆ ਖਿਲਾਫ ਝੂਠਾ ਪਰਚਾ ਦਰਜ ਕੀਤਾ ਸੀ ਜੋ ਅਦਾਲਤ ਸਾਹਮਣੇ ਟਿਕ ਨਹੀਂ ਸਕਿਆ ਅਤੇ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਅਗਾਊ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਮਾਮਲੇ ਸਿਆਸੀ ਰੰਜ਼ਿਸ਼ ਤਹਿਤ ਦਰਜ ਕੀਤਾ ਸੀ, ਜਿਸ ਦੇ ਚਲਦਿਆਂ ਅਦਾਲਤ ਨੇ ਬਿਕਰਮ ਮਜੀਠੀਆਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਦੀ ਅਦਾਲਤ ਨੇ ਮਜੀਠਾ ਥਾਣਾ ‘ਚ ਦਰਜ ਐਫਆਈਆਰ ਨੰਬਰ 91 ਦੇ ਮਾਮਲੇ ‘ਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਤਿੰਨ ਜਣਿਆਂ ਨੂੰ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਐਫਆਈਆਰ ‘ਚ ਅਕਾਲੀ ਵਰਕਰ ਜੋਬਨਪ੍ਰੀਤ ਸਿੰਘ ਨੂੰ ਮਜੀਠਾ ਥਾਣੇ ਤੋਂ ਪੁਲਿਸ ਹਿਰਾਸਤ ‘ਚੋਂ ਛੁਡਵਾਉਣ ਸਮੇਤ ਕਈ ਹੋਰ ਦੋਸ਼ ਲਗਾਏ ਗਏ ਸਨ। ਜ਼ਮਾਨਤ ਮਿਲਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਅਕਾਲੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਅਕਾਲੀ ਲੀਡਰਸ਼ਿਪ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ। ਇਸੇ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਬੁਲਾਰਾ ਅਰਸ਼ਦੀਪ ਕਲੇਰ ਨੇ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ।

LEAVE A REPLY

Please enter your comment!
Please enter your name here