ਤਰਨ ਤਾਰਨ ਦੇ ਪਿੰਡ ਰਾਮਪੁਰ ਭੂਤਵਿੰਡ ’ਚ ਵੱਡੀ ਡਕੈਤੀ/ 20 ਤੋਲੇ ਸੋਨਾ ਤੇ 2 ਲੱਖ ਨਕਦੀ ਲੈ ਕੇ ਫਰਾਰ/ ਪਰਿਵਾਰ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ਅੰਜ਼ਾਮ ਦਿੱਤੀ ਵਾਰਦਾਤ

0
3

ਤਰਨ ਤਾਰਨ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਬੀਤੀ ਰਾਤ ਵੱਡੀ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਘਰ ਅੰਦਰ ਦਾਖਲ ਹੋਏ ਚੋਰ ਪਰਿਵਾਰ ਨੂੰ ਨਸ਼ੀਲੀ ਚੀਜ਼ ਸੁੰਘਾ ਕੇ 20 ਤੋਲੇ ਗਹਿਣੇ, 2 ਲੱਖ ਰੁਪਏ ਨਗਦੀ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਕੇ ਫਰਾਰ ਹੋ ਗਏ। ਪਰਿਵਾਰ ਮੁਤਾਬਕ ਉਨ੍ਹਾਂ ਦਾ 40 ਤੋਂ 45 ਲੱਖ ਦਾ ਨੁਕਸਾਨ ਹੋਇਆ ਹੈ। ਪਰਿਵਾਰ ਨੂੰ ਘਟਨਾ ਦਾ ਪਤਾ ਸਵੇਰੇ ਉਠਣ ਵੇਲੇ ਹੀ ਲੱਗਿਆ ਹੈ। ਪਰਿਵਾਰ ਮੁਤਾਬਕ ਚੋਰਾਂ ਨੇ ਪਰਿਵਾਰ ਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਕੇ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

LEAVE A REPLY

Please enter your comment!
Please enter your name here