ਸਰਹਿੰਦ ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ/ ਦੋ ਕਰਿਆਨਾ ਦੁਕਾਨਦਾਰਾਂ ਦੀ ਹੋਈ ਮੌਤ/ ਘਰ ਵਾਪਸ ਜਾਂਦਿਆਂ ਨੂੰ ਕਾਰ ਨੇ ਮਾਰੀ ਟੱਕਰ

0
2

ਸਰਹਿੰਦ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਦਾਲੋ ਮਾਜਰਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਦੁਕਾਨਦਾਰਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਜਸਪਾਲ ਸਿੰਘ ਅਤੇ ਮਹੇਸ਼ ਕੁਮਾਰ ਵਾਸੀ ਰਾਜਪੁਰਾ ਵਜੋਂ ਹੋਈ ਹੈ। ਦੋਵੇਂ ਪਿੰਡ ਬੀਬੀਪੁਰ ਤੇ ਸਾਧੂਗੜ੍ਹ ਵਿਖੇ ਕਰਿਆਨੇ ਦੀ ਦੁਕਾਨ ਚਲਾਉਂਦੇ ਸਨ ਅਤੇ ਮੋਟਰ ਸਾਇਕਲ ਤੇ ਘਰ ਵਾਪਸ ਆ ਰਹੇ ਸੀ ਕਿ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਦੇ ਦੱਸਣ ਮੁਤਾਬਕ ਦੋਵੇਂ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਆਪਣੀਆਂ ਦੁਕਾਨਾਂ ਬੰਦ ਕਰਕੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਰਾਜਪੁਰਾ ਵੱਲ ਜਾ ਰਹੇ ਸਨ। ਜਦੋਂ ਉਹ ਨੈਸ਼ਨਲ ਹਾਈਵੇ ‘ਤੇ ਪਿੰਡ ਦਾਲੋ ਮਾਜਰਾ ਦੇ ਨੇੜੇ ਪਹੁੰਚੇ, ਤਾਂ ਇੱਕ ਹਰਿਆਣਾ ਨੰਬਰ ਦੀ ਕਾਰ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਹਗੀਰਾਂ ਅਤੇ ਪੁਲਿਸ ਦੀ ਮਦਦ ਨਾਲ ਦੋਵਾਂ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਚੌਂਕੀ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਫਰਾਰ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here