ਫਤਹਿਗੜ੍ਹ ’ਚ ਵਿੱਤੀ ਸਹਾਇਤਾ ਦੀ ਰਜਿਸਟਰੇਸ਼ਨ ਸ਼ੁਰੂ/ ਵਿਧਾਇਕ ਸਖਬੀਰ ਸਿੰਘ ਰਾਏ ਨੇ ਕਰਵਾਈ ਸ਼ੁਰੂਆਤ/ ਲਾਭਪਾਤਰੀ ਔਰਤਾਂ ਵੱਲੋਂ ਸਰਕਾਰ ਦਾ ਧੰਨਵਾਦ

0
2

ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਰਜਿਸਟੇਸ਼ਨ ਪ੍ਰਕਿਰਿਆ ਦਾ ਕੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਪਿੰਡ ਰੁੜਕੀ ਵਿਖੇ ਲਾਭਪਾਤਰੀ ਔਰਤਾਂ ਦੀ ਰਜਿਸਟਰੇਸ਼ਨ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਔਰਤਾਂ ਨਾਲ ਕੀਤੇ ਵਾਅਦੇ ਮੁਤਾਬਕ ਵਿੱਤੀ ਸਹਾਇਤਾ ਖਾਤਿਆਂ ਵਿਚ ਪਾਉਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਤਹਿਤ ਰਜਿਸਟਰੇਸ਼ਨ ਦਾ ਕੰਮ ਜੰਗੀ ਪੱਤਰ ਤੇ ਕੀਤਾ ਜਾ ਰਿਹਾ ਹੈ ਅਤੇ ਰਜਿਸਟਰੇਸ਼ਨ ਹੋਣ ਤੋਂ ਬਾਅਦ ਔਰਤਾਂ ਦੇ ਖਾਤਿਆਂ ਵਿਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਇਸੇ ਦੌਰਾਨ ਰਜਿਸਟਰੇਸ਼ਨ ਕਰਵਾਉਣ ਆਈਆਂ ਔਰਤਾਂ ਨੇ ਮੁੱਖ ਮੰਤਰੀ ਮਾਨ ਤੇ ਪੰਜਾਬ ਸਰਕਾਰ ਦੇ ਵਿੱਤੀ ਸਹਾਇਤਾ ਲਈ ਧੰਨਵਾਦ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਰਜਿਸਟਰੇਸ਼ਨ ਤੋਂ ਬਾਅਦ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੀ ਰਾਸ਼ੀ ਪਹੁੰਚਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਰੋਜ਼ਾਨਾ ਦੇ ਖਰਚਿਆਂ ਵਿੱਚ ਵੱਡੀ ਰਾਹਤ ਮਿਲੇਗੀ।
ਫਾਰਮ ਭਰਨ ਆਈਆਂ ਮਨਜੀਤ ਕੌਰ ਨੇ ਸਰਕਾਰ ਦੇ ਇਸ ਉਪਰਾਲੇ ‘ਤੇ ਭਾਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਮਹਿਲਾਵਾਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਜੋ ਵਾਅਦਾ ਸਾਡੇ ਨਾਲ ਕੀਤਾ ਸੀ, ਉਹ ਅੱਜ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਇਸ ਪਾਰਦਰਸ਼ੀ ਅਤੇ ਸੁਖਾਲੀ ਰਜਿਸਟਰੇਸ਼ਨ ਪ੍ਰਕਿਰਿਆ ਲਈ ਵਿਧਾਇਕ ਰਾਏ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

LEAVE A REPLY

Please enter your comment!
Please enter your name here