ਪੰਜਾਬ ਖੰਨਾ ’ਚ ਬਿਜਲੀ ਕਾਮਿਆਂ ਦਾ ਧਰਨਾ ਪ੍ਰਦਰਸ਼ਨ/ ਬਿਜਲੀ ਮੰਤਰੀ ਸੌਂਦ ਦੇ ਘਰ ਅੱਗੇ ਲਾਇਆ ਪੱਕਾ ਧਰਨਾ/ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਦੀ ਮੰਗ By admin - June 16, 2026 0 2 Facebook Twitter Pinterest WhatsApp ਖੰਨਾ ਵਿਖੇ ਬਿਜਲੀ ਕਾਮਿਆਂ ਨੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਬਾਹਰ ਪੱਕਾ ਧਰਨਾ ਲਾ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਦੇ ਬੈਨਰ ਹੇਠ ਇਕੱਤਰ ਹੋਏ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਸਰਕਾਰ ਤੋਂ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਨਮਾਨਯੋਗ ਤਨਖਾਹ ਤੇ ਰੁਜਗਾਰ ਦੀ ਗਾਰੰਟੀ ਦੀ ਮੰਗ ਕਰਦੇ ਆ ਰਹੇ ਹਨ ਪਰ ਸਰਕਾਰ ਲਗਾਤਾਰ ਟਾਲਾ ਵੱਟ ਰਹੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪੱਕਾ ਧਰਨਾ ਲਾਉਣਾ ਪਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੰਗ ਛੇਤੀ ਨਾ ਮੰਨੀ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਆਗੂਆਂ ਨੇ ਕਿਹਾ ਕਿ ਵਿਭਾਗ ਵਿੱਚ ਪੱਕਾ ਕਰਨ ਅਤੇ ਤਨਖ਼ਾਹ ਵਾਧੇ ਦੀ ਮੰਗ ਨੂੰ ਲੈਕੇ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋਂ 28 ਮਈ 2026 ਨੂੰ ਮੁੱਖ ਦਫਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਸੰਘਰਸ਼ ਸੱਦੇ ਦੇ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿੱਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਬਣੀਆਂ ਸਮੂਹ ਸਹਿਮਤੀਆਂ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 09 ਜੂਨ ਤੋਂ ਸਮੁੱਚੇ ਪੰਜਾਬ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਧਰਨੇ ਸੁਰੂ ਕੀਤੇ ਗਏ ਹਨ ਅਤੇ ਅੱਜ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ ਨੇੜੇ ਪਰਿਵਾਰਾਂ ਸਮੇਤ ਲਗਾਤਾਰ ਰੋਸ ਧਰਨਾ ਸ਼ੁਰੂ ਕੀਤਾ ਗਿਆ,ਅੱਜ ਦੇ ਧਰਨੇ ਵਿੱਚ ਭਰਾਤਰੀ ਹਮਾਇਤ ਵਜੋਂ ਬੀਕੇਯੂ ਏਕਤਾ ਉਗਰਾਹਾਂ ਤੋਂ ਸੌਦਾਗਰ ਸਿੰਘ ਘਰਾਣੀ ਜਿਲ੍ਹਾ ਜਨਰਲ ਸਕੱਤਰ, ਟੀ.ਐੱਸ.ਯੂ.ਭੰਗਲ ਤੋਂ ਜਸਵਿੰਦਰ ਸਿੰਘ ਸੂਬਾ ਜਨਰਲ ਸਕੱਤਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਰੇਸ਼ਮ ਸਿੰਘ ਸੂਬਾ ਜਨਰਲ ਸਕੱਤਰ ਡੀ ਟੀ ਐਫ, ਲੋਕ ਸੰਘਰਸ਼ ਕਮੇਟੀ ਖੰਨਾ ਦੇ ਕੰਨਵੀਨਰ ਮਲਕੀਤ ਸਿੰਘ ਆਦਿ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੇ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਅਤੇ ਤੇਜ ਕੀਤਾ ਜਾਵੇਗਾ।