ਮੋਗਾ ਸੀਆਈਏ ਸਟਾਫ ਹੱਥ ਲੱਗੀ ਵੱਡੀ ਸਫਲਤਾ/ 1 ਕਿੱਲੋ ਹੈਰੋਇਨ ਤੇ ਕਾਰ ਸਮੇਤ 5 ਮੁਲਜ਼ਮ ਕਾਬੂ/ ਗੁਪਤ ਸੂਚਨਾ ਦੇ ਅਧਾਰ ’ਤੇ ਕੀਤੀ ਕਾਰਵਾਈ

0
2

ਮੋਗਾ ਪੁਲਿਸ ਨੇ 5 ਮੁਲਜ਼ਮਾਂ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜਮਾਂ ਕੋਲੋਂ 1 ਕਿੱਲੋ ਹੈਰਇਨ ਤੇ ਬਿਨਾਂ ਨੰਬਰੀ ਕਾਰ ਬਰਾਮਦ ਕੀਤੀ ਹੈ। ਫੜੇ ਗਏ ਮੁਲਜਮਾਂ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਗੁਰਮੇਜ ਸਿੰਘ, ਨਰਿੰਦਰ ਸਿੰਘ ਪੁੱਤਰ ਨਿਰਭੈ ਸਿੰਘ, ਹਰਪ੍ਰੀਤ ਸਿੰਘ ਪੁੱਤਰ ਚਮਕੌਰ ਸਿੰਘ, ਨਰਿੰਦਰ ਸਿੰਘ ਪੁੱਤਰ ਕਾਲਾ ਸਿੰਘ ਅਤੇ ਜਸਨਦੀਪ ਸਿੰਘ ਪੁੱਤਰ ਮੰਗਾ ਸਿੰਘ ਵਜੋਂ ਹੋਈ ਹੈ।  ਇਨ੍ਹਾਂ ਵਿਚੋਂ ਇੱਕ ਲੁਧਿਆਣੇ ਦਾ ਅਤੇ ਚਾਰ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਹਨ ਅਤੇ ਸਾਰੀਆਂ ਉਮਰ 30 ਸਾਲਾਂ ਤੋਂ ਥੱਲੇ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜਮਾਂ ਦਾ 3 ਦਿਨਾਂ ਰਿਮਾਂਡ ਹਾਸਲ ਕਰ ਕੇ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਰਾਹੁਲ ਕੋਸ਼ਲ ਨੇ ਕਿਹਾ ਕਿ ਸੀਆਈਏ ਸਟਾਫ਼ ਦੀ ਟੀਮ ਵੱਲੋਂ ਇਲਾਕੇ ਵਿੱਚ ਗਸ਼ਤ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ। ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਇੱਕ ਖ਼ਾਸ ਮੁਖਬਰ ਤੋਂ ਸੂਚਨਾ ਮਿਲੀ ਕਿ ਕੁਝ ਵਿਅਕਤੀ ਦਾਣਾ ਮੰਡੀ ਬੱਧਨੀ ਕਲਾਂ ਵਿਖੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਸੂਚਨਾ ਨੂੰ ਭਰੋਸੇਯੋਗ ਮੰਨਦੇ ਹੋਏ ਪੁਲਿਸ ਟੀਮ ਨੇ ਤੁਰੰਤ ਰੇਡ ਕਰਕੇ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਚਿੱਟੇ ਰੰਗ ਦੀ ਬਿਨਾਂ ਨੰਬਰੀ ਵਰਨਾ ਕਾਰ ਬਰਾਮਦ ਕੀਤੀ ਗਈ।
ਇਸ ਸਬੰਧੀ ਥਾਣਾ ਬੱਧਨੀ ਕਲਾਂ ਵਿਖੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਦੇ ਅੱਗੇ-ਪਿੱਛੇ ਦੇ ਲਿੰਕਾਂ ਦੀ ਜਾਂਚ ਜਾਰੀ ਹੈ। ਪੁਲਿਸ ਨੂੰ ਇਸ ਮਾਮਲੇ ਵਿੱਚ ਹੋਰ ਅਹਿਮ ਖੁਲਾਸਿਆਂ ਦੀ ਉਮੀਦ ਹੈ।

LEAVE A REPLY

Please enter your comment!
Please enter your name here