ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਸੰਗਤ ਵੱਲੋਂ ਅਰਦਾਸ/ ਅਰਦਾਸ ’ਚ ਸ਼ਾਮਲ ਹੋਣ ਲਈ ਦੂਰ-ਦੂਰ ਤੋਂ ਪਹੁੰਚੀ ਸੰਗਤ/ ਦੋਵੇਂ ਸਰਕਾਰਾਂ ਤੋਂ ਲਾਂਘਾ ਛੇਤੀ ਖੋਲ੍ਹਣ ਦੀ ਮੰਗ

0
2

 

ਆਪਰੇਸ਼ਨ ਸਿੰਦੂਰ ਵੇਲੇ ਬੰਦ ਕੀਤੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲਣ ਦੀ ਮੰਗ ਜ਼ੋਰ ਫੜਣ ਲੱਗੀ ਹੈ। ਇਸੇ ਤਹਿਤ ਅੱਜ ਪੰਜਾਬ ਦੇ ਕੋਨੇ ਕੋਨੇ ਤੋਂ ਪਹੁੰਚੀਆਂ ਸੰਗਤਾਂ ਨੇ ਡੇਰਾ ਬਾਬਾ ਨਾਨਕ ਵਿਖੇ ਅੰਤਰ ਰਾਸ਼ਟਰੀ ਸਰਹੱਦ ਉਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਅਰਦਾਸ ਕੀਤੀ। ਇਸ ਤੋਂ ਪਹਿਲਾਂ ਪੰਜਾਬ ਦੇ ਵੱਖ ਵੱਖ ਕੋਨਿਆਂ ਤੋਂ ਪੁੱਜੀਆਂ ਸੰਗਤਾਂ ਵੱਲੋਂ ਪਹਿਲਾਂ ਦਰਸ਼ਨ ਸਥੱਲ ਤੇ ਖਲੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਅਰਦਾਸ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਿੰਦਰ ਸਿੰਘ ਬਾਜਵਾ ਅਤੇ ਭਾਈ ਨਰਾਇਣ ਸਿੰਘ ਚੌੜਾ ਨੇ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਦੀ ਮੰਗ ਕੀਤੀ ਤਾਂ ਜੋ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣ।
ਉਹਨਾਂ ਦੱਸਿਆ ਕਿ ਅਪ੍ਰੇਸ਼ਨ ਸੰਦੂਰ ਤੋਂ ਬਾਅਦ ਭਾਰਤ ਪਾਕਿ ਦੇ ਵਿਗੜੇ ਹਾਲਾਤਾਂ ਨੂੰ ਵੇਖਦਿਆਂ ਹੋਇਆ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀ ਬਣੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਹਾਲਾਤ ਸੁਧਰਨ ਤੋਂ ਬਾਅਦ ਜਿੱਥੇ ਭਾਰਤ ਪਾਕਿਸਤਾਨ ਦਾ ਦਵੱਲੀ ਵਪਾਰ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਜਥੇ ਭੇਜਣੇ ਸ਼ੁਰੂ ਕਰ ਦਿੱਤੇ ਗਏ ਹਨ ਪਰ ਇਸ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਅਜੇ ਵੀ ਬੰਦ ਰੱਖਿਆ ਗਿਆ ਹੈ ਜਿਸ ਨਾਲ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਦਰਸ਼ਨ ਕਰਨ ਤੋਂ ਵਾਂਝੀਆਂ ਰਹਿ ਰਹੀਆਂ ਹਨ।
ਉਹਨਾਂ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲਿਆ ਜਾਵੇ ਤਾਂ ਜੋ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣ।

LEAVE A REPLY

Please enter your comment!
Please enter your name here