ਕੋਟਕਪੂਰਾ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਤਲਾਸ਼ੀ ਮੁਹਿੰਮ/ ਸ਼ੱਕੀਆਂ ਦੇ ਘਰਾਂ ਦੀ ਬਾਰੀਕੀ ਨਾਲ ਜਾਂਚ/ ਹਿਰਾਸਤ ’ਚ ਲੈ ਕੇ ਕੀਤੀ ਪੁਛਗਿੱਛ

0
2

ਕੋਟਕਪੂਰਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਸਬ-ਡਿਵੀਜ਼ਨ ਪੁਲਿਸ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਵੱਖ-ਵੱਖ ਬਸਤੀਆਂ ਵਿੱਚ ਆਪਰੇਸ਼ਨ ਕਾਸੋ ਤਹਿਤ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਅਤੇ ਕੁਝ ਸ਼ੱਕੀ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਰਹੇ ਵਿਅਕਤੀਆਂ ਦੇ ਘਰਾਂ ਦੀ ਵੀ ਅਚਨਚੇਤ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਕੋਟਕਪੂਰਾ ਇਲਾਕੇ ਦੀਆਂ ਵੱਖ-ਵੱਖ ਬਸਤੀਆਂ ਵਿੱਚ ਲਗਾਤਾਰ ਸਰਚ ਆਪਰੇਸ਼ਨ ਕੀਤੇ ਜਾ ਰਹੇ ਹਨ ਅਤੇ ਸ਼ੱਕੀ ਵਿਅਕਤੀਆਂ ਦੀ ਗਤੀਵਿਧੀਆਂ ’ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਲਈ ਪੁਲਿਸ ਵੱਲੋਂ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ ਅਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here