ਪੰਜਾਬ ਪਠਾਨਕੋਟ ਪੁਲਿਸ ਖਿਲਾਫ ਫੁੱਟਿਆ ਪਰਿਵਾਰ ਦਾ ਗੁੱਸਾ/ ਕਤਲ ਮਾਮਲੇ ’ਚ ਢਿੱਲੀ ਕਾਰਵਾਈ ਦੇ ਇਲਜ਼ਾਮ/ ਬਾਲਮੀਕੀ ਚੌਂਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ By admin - June 17, 2026 0 2 Facebook Twitter Pinterest WhatsApp ਪਠਾਨਕੋਟ ਪੁਲਿਸ ਉਤੇ ਕਤਲ ਮਾਮਲੇ ਵਿਚ ਢਿੱਲੀ ਕਾਰਵਾਈ ਦੀ ਇਲਜ਼ਾਮ ਲੱਗੇ ਨੇ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਸਥਾਨਕ ਬਾਲਮੀਕੀ ਚੌਕ ਜਾਮ ਕਰ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਪਰਿਵਾਰ ਦੇ ਇਲਜ਼ਾਮ ਹੈ ਕਿ ਪ੍ਰੇਮ ਸਬੰਧਾਂ ਦੇ ਚਲਦਿਆਂ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ ਪਰ ਪੁਲਿਸ ਪ੍ਰਸ਼ਾਸਨ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਵਿਚ ਅਸਫਲ ਸਾਬਤ ਹੋਈ ਹੈ। ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਤਕ ਪ੍ਰਦਰਸ਼ਨ ਜਾਰੀ ਰੱਖਣ ਦੀ ਗੱਲ ਕਹੀ ਹੈ। ਮ੍ਰਿਤਕ ਦੀ ਮਾਂ ਦਾ ਇਲਜ਼ਾਮ ਹੈ ਕਿ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ, ਅਤੇ ਮੁੱਖ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਮ੍ਰਿਤਕ ਦੀ ਮਾਂ ਨੇ ਕਿਹਾ ਕਿ ਯੁਵਰਾਜ ਦਾ ਇੱਕ ਕੁੜੀ ਨਾਲ ਪ੍ਰੇਮ ਸੰਬੰਧ ਸੀ ਅਤੇ ਵੀਰਵਾਰ ਰਾਤ ਨੂੰ ਇੱਕ ਯੋਜਨਾ ਦੇ ਤਹਿਤ ਉਸਨੂੰ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਗਈ ਅਤੇ ਉਸਦੀ ਲਾਸ਼ ਨਹਿਰ ਵਿੱਚ ਸੁੱਟ ਦਿੱਤੀ ਗਈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਇਸ ਮਾਮਲੇ ਵਿੱਚ ਬਹੁਤ ਢਿੱਲੀ ਕਾਰਵਾਈ ਕਰ ਰਹੀ ਹੈ। ਘਟਨਾ ਤੋਂ ਕਈ ਦਿਨ ਬਾਅਦ ਵੀ, ਪੁਲਿਸ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਅਸਫਲ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤਕ ਦੋਸ਼ੀ ਸ਼ਲਾਘਾ ਪਿੱਛੇ ਨਹੀਂ ਜਾਂਦੇ, ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।