ਪੰਜਾਬ ਸ਼ਾਹਕੋਟ ਦੇ ਮੰਡ ਖੇਤਰ ’ਚ ਘਰ ’ਤੇ ਹਮਲਾ/ ਬਦਮਾਸ਼ਾਂ ਦੀ ਗੋਲੀ ਨਾਲ ਔਰਤ ਜ਼ਖਮੀ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - June 18, 2026 0 2 Facebook Twitter Pinterest WhatsApp ਜਲੰਧਰ ਦੇ ਸ਼ਾਹਕੋਟ ਖੇਤਰ ਅੰਦਰ ਕਰਾਈਮ ਲਗਾਤਾਰ ਵੱਧ ਰਿਹਾ ਹੈ। ਤਾਜ਼ਾ ਮਾਮਲਾ ਸ਼ਾਹਕੋਟ ਨੇੜਲੇ ਸੰਧਾਵਾਲ ਮੰਡ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਤਿੰਨ ਹਥਿਆਰਬੰਦ ਵਿਅਕਤੀਆਂ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਇਕ ਘਟਨਾ ਵਿਚ ਮਨਜੀਤ ਕੌਰ ਨਾਮ ਦੀ ਔਰਤ ਜ਼ਖਮੀ ਹੋ ਗਈ। ਪੀੜਤਾਂ ਦੇ ਪਰਿਵਾਰ ਦੇ ਦੱਸਣ ਮੁਤਾਬਕ ਇਹ ਹਮਲਾ ਰੰਜ਼ਿਸ਼ ਤਹਿਤ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਖੋਲ ਬਰਾਮਦ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਦੀ ਭੈਣ ਪ੍ਰਵੀਨ ਦੇ ਦੱਸਣ ਮੁਤਾਬਕ ਉਸਦੀ ਭੈਣ ਘਰ ਵਿੱਚ ਮੌਜੂਦ ਸੀ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ਨੇ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਗੋਲੀ ਦਾ ਖੋਲ ਬਰਾਮਦ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।