ਲੰਬੀ ’ਚ ਲੋਕ-ਮਿਲਣੀ ਦੌਰਾਨ ਭਾਜਪਾ ’ਤੇ ਵਰ੍ਹੇ ਮੰਤਰੀ ਖੁੱਡੀਆਂ/ ਵੋਟ ਚੋਰੀ ਰਾਹੀਂ ਸੱਤਾ ਹਥਿਆਉਣ ਦੇ ਇਲਜ਼ਾਮ/ ਕਿਹਾ, ਵੋਟ ਦੀ ਰਾਖੀ ਕਰਨਾ ਜਾਣਦੇ ਨੇ ਪੰਜਾਬੀ

0
2

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਜਪਾ ਉਤੇ ਟੇਢੇ ਢੰਗ ਨਾਲ ਸੱਤਾ ਹਥਿਆਉਣ ਦੇ ਇਲਜ਼ਾਮ ਲਾਏ ਹਨ। ਲੰਬੀ ਵਿਖੇ ਲੋਕ ਮਿਲਣੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਾਜਪਾ ਬਿਹਾਰ ਅਤੇ ਬੰਗਾਲ ਦੀ ਤਰਜ ਉਤੇ ਪੰਜਾਬ ਦੀ ਸੱਤਾ ਉਤੇ ਕਾਬਜ ਹੋਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਆਪਣੀ ਵੋਟ ਦੀ ਰਾਖੀ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ, ਇਸ ਲਈ ਭਾਜਪਾ ਦੀ ਇਹ ਖੇਡ ਇੱਥੇ ਸਫਲ ਨਹੀਂ ਹੋਵੇਗੀ।
ਲੋਕ ਮਿਲਣੀ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਕੀਤੇ ਵਿਕਾਸ ਕੰਮਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਬੀਬੀਐਮਬੀ ਦੀ ਮੀਟਿੰਗ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਲਕੁਲ ਤਿਆਰ ਹੈ ਅਤੇ ਉਹ ਆਪਣਾ ਪੱਖ ਮਜਬੂਤੀ ਨਾਲ ਰੱਖਣਗੇ। ਝੋਨੇ ਦੀ ਲੁਆਈ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਵੱਧ ਹੈ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਤੇ ਬਿਜਲੀ ਸਪਲਾਈ ਨਿਰੰਤਰ ਦਿੱਤੀ ਜਾ ਰਹੀ ਹੈ।

LEAVE A REPLY

Please enter your comment!
Please enter your name here