ਗਿ. ਰਘਬੀਰ ਸਿੰਘ ਦਾ ਪਾਕਿਸਤਾਨ ’ਚ ਵਾਪਰੀ ਘਟਨਾ ਦੀ ਨਿੰਦਾ/ ਗੁਰਦੁਆਰਾ ਸਾਹਿਬ ਅੰਦਰ ਕਤਲ ’ਤੇ ਪ੍ਰਗਟਾਇਆ ਦੁੱਖ/ ਪਾਕਿਸਤਾਨ ਸਰਕਾਰ ਤੋਂ ਕਾਰਵਾਈ ਦੀ ਮੰਗ

0
2

ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਅੰਦਰ ਗੁਰਸਿੱਖ ਜੋੜੇ ਦੇ ਕਤਲ ਨੂੰ ਲੈ ਕੇ ਸਿੱਖ ਸੰਗਤ ਅੰਦਰ ਰੋਸ ਪਾਇਆ ਜਾ ਰਿਹਾ ਹੈ। ਸਾਬਕਾ ਜਥੇਦਾਰ ਗਿ. ਰਘਬੀਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਹੋਇਆ ਹੈ ਪਰ ਇਸੇ ਦੌਰਾਨ ਇਕ ਗੁਰਦੁਆਰਾ ਸਾਹਿਬ ਅੰਦਰ ਸਿੱਖ ਜੋੜੇ ਦੇ ਕਤਲ ਹੋਇਆ ਹੈ ਜੋ ਅਤੀ ਮੰਦਭਾਗਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਘਟਨਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।

LEAVE A REPLY

Please enter your comment!
Please enter your name here