ਪੰਜਾਬ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਇਆ ਸ਼ਹੀਦੀ ਦਿਹਾੜਾ/ ਅਖੰਡ ਪਾਠ ਸਾਹਿਬ ਦੇ ਪਾਏ ਭੋਗ/ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ By admin - June 18, 2026 0 2 Facebook Twitter Pinterest WhatsApp ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਹਾਜ਼ਰੀ ਭਰੀ। ਭੋਗ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਬਾਰੇ ਚਾਨਣਾ ਪਾਇਆ। ਇਸ ਮੌਕੇ ਮੁੱਖ ਕਥਾਵਾਚਕ ਭਾਈ ਗੁਰਜਿੰਦਰ ਸਿੰਘ ਵੱਲੋਂ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਵੱਲੋਂ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਬੁੱਟਰ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।