ਕਿਸਾਨ ਆਗੂ ਸਰਵਨ ਪੰਧੇਰ ਨੇ ਘੇਰੀ ਕੇਂਦਰ ਸਰਕਾਰ/ ਜੀ-7 ਸੰਮੇਲਨ ’ਚ ਪ੍ਰਧਾਨ ਮੰਤਰੀ ਦੀ ਭੂਮਿਕਾ ’ਤੇ ਚੁੱਕੇ ਸਵਾਲ/ ਦੇਸ਼ ਨੂੰ ਨੁਕਸਾਨ ਦਾ ਦਾਅਵਾ

0
3

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਫਰਾਂਸ ਵਿਚ ਚੱਲ ਰਹੇ ਜੀ-7 ਸੰਮੇਲਨ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਵਹਾਰ ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੇਸ਼ ਵਿਕਾਸਸੀਲ ਦੇਸ਼ਾਂ ਦੇ ਸਾਧਨਾਂ ਉਤੇ ਕਬਜ਼ੇ ਕਰਨ ਲਈ ਯਤਨਸ਼ੀਲ ਹਨ ਪਰ ਭਾਰਤ ਸਰਕਾਰ ਆਪਣੇ ਦੇਸ਼ ਦੇ ਹਿੱਤ ਬਚਾਉਣ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਅੱਗੇ ਵੇਚ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਵੀ ਨਸ਼ੇ ਰੋਕਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਅਜਿਹੇ ਮਸਲਿਆਂ ਨੂੰ ਲੈ ਕੇ ਭਲਕੇ ਵੱਡਾ ਧਰਨਾ ਦਿੱਤਾ ਜਾਵੇਗਾ।
ਉਹਨਾਂ ਕਿਹਾ ਕੀ ਅਮਰੀਕਾ ਨੇ ਸਾਡੇ ਤਿੰਨ ਭਾਰਤੀਆਂ ਨੂੰ ਮਾਰਿਆ ਸੀ ਪਰ ਉਸਦੇ ਬਾਵਜੂਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਕੀਤੀ।  ਉਹਨਾਂ ਕਿਹਾ ਕਿ ਐਵੇਂ ਲੱਗ ਰਿਹਾ ਹੈ ਕਿ ਭਾਰਤ ਦੇ ਨੇਤਾਵਾਂ ਨੂੰ ਭਾਰਤੀਆਂ ਦੀ ਮੌਤ ਦਾ ਕੋਈ ਜਿਆਦਾ ਦੁੱਖ ਨਹੀਂ ਹੈ।
ਉਨ੍ਹਾਂ ਕਿਹਾ ਕਿ ਭਾਰਤ ਨੇ ਅਮਰੀਕਾ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਦਿੱਤੇ ਹਨ ਅਤੇ ਪ੍ਰਧਾਨ ਮੰਤਰੀ ਵੱਲੋਂ ਅਮਰੀਕਾ ਨਾਲ ਕੀਤੀ ਡੀਲ ਦੇ ਲਾਗੂ ਹੋਣ ਨਾਲ ਭਾਰਤ ਦੇ ਖੇਤੀ ਸੈਕਟਰ ਦੇ ਨਾਲ ਨਾਲ ਹੋਰ ਕਈ ਸੈਕਟਰ ਤਬਾਹ ਹੋਣ ਜਾਣਗੇ। ਇਨ੍ਹਾਂ ਕਿਹਾ ਸਰਕਾਰ ਦੇ ਅਜਿਹੇ ਵਤੀਰਾ ਖਿਲਾਫ ਵੱਡਾ ਸੰਘਰਸ਼ ਵਿੱਡਣ ਦੀ ਲੋੜ ਹੈ, ਜਿਸ ਲਈ ਕਿਸਾਨਾਂ ਤੇ ਬਾਕੀ ਵਰਗਾਂ ਨੂੰ ਇਕਜੁਟ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਭਲਕੇ ਅੰਮ੍ਰਿਤਸਰ ਵਿਖੇ ਵੱਡਾ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਅੰਮ੍ਰਿਤਸਰ ਦੇ ਕਿਸਾਨਾਂ ਵੱਡੀ ਪੱਧਰ ਤੇ ਸ਼ਮੂਲੀਅਤ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here