Uncategorized ਤਰਨ ਤਾਰਨ ਪੁਲਿਸ ਵੱਲੋਂ ਜਾਸੂਸੀ ਮਡਿਊਲ ਦਾ ਪਰਦਾਫਾਸ਼/ ਪੁਲਿਸ ਨੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕਰ ਕੇ ਜਾਂਚ ਆਰੰਭੀ/ ਆਪਰੇਸ਼ਨ ਸੰਧੂਰ ਦੀ ਜਾਣਕਾਰੀ ਪਾਕਿਸਤਾਨ ਭੇਜਣ ਦਾ ਸ਼ੱਕ By admin - June 3, 2025 0 55 Facebook Twitter Pinterest WhatsApp ਤਰਨਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਦੀ ਮਦਦ ਨਾਲ ਕਾਰਵਾਈ ਕਰਦਿਆਂ ਜਾਸੂਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵਲੋਂ ਗਗਨਦੀਪ ਸਿੰਘ ਉਰਫ਼ ਗਗਨ, ਮੁਹੱਲਾ ਰੋਡੂਪੁਰ, ਗਲੀ ਨਜ਼ਰ ਸਿੰਘ ਵਾਲੀ, ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ‘ਆਪਰੇਸ਼ਨ ਸਿੰਦੂਰ’ ਦੌਰਾਨ ਫ਼ੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਦੀ ਆਈਐੱਸਆਈ ਅਤੇ ਗੋਪਾਲ ਸਿੰਘ ਚਾਵਲਾ ਦੇ ਨਾਲ ਸਾਂਝੀ ਕਰਦਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲੇ ਫ਼ੌਜ ਦੀ ਤਾਇਨਾਤੀ ਅਤੇ ਰਣਨੀਤੀਕ ਸਥਾਨਾਂ ਸਮੇਤ ਵਰਗੀਕ੍ਰਿਤ ਵੇਰਵੇ ਸਾਂਝੇ ਕਰਨ ‘ਚ ਰੁੱਝਿਆ ਹੋਇਆ ਸੀ। ਪੁਲਿਸ ਨੇ ਫੜੇ ਗਏ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਪਿਛਲੇ 5 ਸਾਲਾਂ ਤੋਂ ਪਾਕਿਸਤਾਨ ਸਥਿਤ ਖ਼ਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਦੇ ਸੰਪਰਕ ‘ਚ ਸੀ। ਇਸ ਰਾਹੀਂ ਉਸ ਨੂੰ ਪਾਕਿਸਤਾਨੀ ਇੰਟੈਜੀਲੈਂਸ ਆਪਰੇਟਿਵਜ਼ (ਪੀ. ਆਈ. ਓਜ਼) ਨਾਲ ਜਾਣੂੰ ਕਰਵਾਇਆ ਗਿਆ ਸੀ। ਉਸ ਨੂੰ ਭਾਰਤੀ ਚੈਨਲਾਂ ਰਾਹੀਂ ਪੀ. ਆਈ. ਓਜ਼ ਤੋਂ ਭੁਗਤਾਨ ਵੀ ਮਿਲੇ। ਤਰਨਤਾਰਨ ਦੇ ਸਿਟੀ ਪੁਲਸ ਸਟੇਸ਼ਨ ਵਿਖੇ ਸਰਕਾਰੀ ਖ਼ੁਫੀਆ ਐਕਟ ਦੇ ਤਹਿਤ ਇਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀ ਪ੍ਰਭੂੱਸਤਾ ਅਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।