ਬਟਾਲਾ ਵਾਸੀਆਂ ਨੂੰ ਵਿਧਾਇਕ ਦੀ ਵੱਡੀ ਸੌਗਾਤ/ ਟਰੈਫਿਕ ਲਾਈਟਾਂ ਲਗਾਉਣ ਦੇ ਕੰਮ ਰੱਖਿਆ ਨੀਂਹ ਪੱਥਰ/ ਸ਼ਹਿਰ ਵਾਸੀਆਂ ਲੰਮੇ ਟ੍ਰੈਫਿਕ ਜਾਮਾਂ ਤੋਂ ਮਿਲੇਗੀ ਮੁਕਤੀ

0
3

ਬਟਾਲਾ ਸ਼ਹਿਰ ਦੇ ਲੋਕਾਂ ਨੂੰ ਟ੍ਰੈਫਿਕ ਦੀ ਵੱਡੀ ਸਮੱਸਿਆ ਤੋਂ ਨਿਜਾਤ ਦਿਵਾਉਣ ਅਤੇ ਸ਼ਹਿਰ ਦੇ ਸੁੰਦਰੀਕਰਨ ਨੂੰ ਮੁੱਖ ਰੱਖਦੇ ਹੋਏ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਇੱਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਬਟਾਲਾ ਦੇ ਸਭ ਤੋਂ ਰੁੱਝੇ ਹੋਏ ਅਤੇ ਮੁੱਖ ਗਾਂਧੀ ਚੌਂਕ ਦੇ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵੱਲੋਂ ਵਿਸ਼ੇਸ਼ ਤੌਰ ‘ਤੇ ਟ੍ਰੈਫਿਕ ਲਾਈਟਾਂ ਲਗਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਟਰੈਫਿਕ ਲਾਈਟਾਂ ਲੱਗਣ ਨਾਲ ਸ਼ਹਿਰ ਵਾਸੀਆਂ ਨੂੰ ਲੱਗਦੇ ਲੰਮੇਂ ਜਾਮਾਂ ਤੋਂ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here