ਪੰਜਾਬ ਫਤਿਹਗੜ੍ਹ ਸਾਹਿਬ ਪੁਲਿਸ ਸੁਲਝਾਇਆ ਚੋਰੀ ਦਾ ਮਾਮਲਾ/ ਇਕ ਮੁਲਜ਼ਮ ਕਾਬੂ, ਬਾਕੀਆਂ ਦੀ ਭਾਲ ਜਾਰੀ/ ਸੋਨੇ ਦੇ ਗਹਿਣੇ ਤੇ 40 ਹਜ਼ਾਰ ਨਕਦੀ ਬਰਾਮਦ By admin - June 19, 2026 0 2 Facebook Twitter Pinterest WhatsApp ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇੱਕ ਘਰ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗਿਰਫਤਾਰ ਮੁਲਜ਼ਮ ਕੋਲੋਂ ਚੋਰੀ ਕੀਤੇ ਕੁਝ ਸੋਨੇ ਦੇ ਗਹਿਣੇ ਅਤੇ 40 ਹਜ਼ਾਰ ਨਕਦੀ ਬਰਾਮਦ ਕਰ ਲਈ ਹੈ। ਚੋਰਾਂ ਨੇ ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਇਲਾਕੇ ਵਿਚ ਇਕ ਬੰਦ ਪਏ ਘਰ ਵਿਚ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਸੀ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਉਤੇ ਇਕ ਮੁਲਜਮ ਨੂੰ ਟਰੇਸ ਕਰ ਕੇ ਕਾਬੂ ਕਰ ਲਿਆ ਜਦਕਿ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਮੇਰ ਸਿੰਘ ਨੇ ਦੱਸਿਆ ਕਿ ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਦੇ ਨਜ਼ਦੀਕ ਰਹਿਣ ਵਾਲੇ ਅਬਦੇਸ ਕੁਮਾਰ ਬੀਤੇ ਦਿਨੀਂ ਆਪਣੇ ਘਰ ਨੂੰ ਤਾਲਾ ਲਗਾ ਕੇ ਪਰਿਵਾਰ ਸਮੇਤ ਉਤਰਾਖੰਡ ਆਪਣੀ ਭੈਣ ਕੋਲ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਚੋਰਾਂ ਨੇ ਘਰ ਦੇ ਅੰਦਰਲੇ ਦਰਵਾਜ਼ੇ ਤੋੜ ਕੇ ਸੋਨੇ ਦੇ ਗਹਿਣੇ ਅਤੇ 1 ਲੱਖ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਪੀੜਤ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਲਾਡੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਵਿੱਚ ਕੁਝ ਹੋਰ ਵਿਅਕਤੀਆਂ ਦੇ ਸ਼ਾਮਿਲ ਹਨ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ।