ਪੰਜਾਬ ਧੂਰੀ ’ਚ ਟਾਵਰ ’ਤੇ ਅਧਿਆਪਕ ਦਾ ਪ੍ਰਦਰਸ਼ਨ 11ਵੇਂ ਦਿਨ ਜਾਰੀ/ ਹੱਕ ’ਚ ਪਹੁੰਚੀਆਂ ਸੂਬੇ ਭਰ ਤੋਂ ਅਧਿਆਪਕ ਜਥੇਬੰਦੀਆਂ/ ਅਪਰਾਧੀ ਨਹੀਂ ਅਧਿਆਪਕ ਹਾਂ ਦਾ ਦਿੱਤਾ ਨਾਅਰਾ By admin - June 19, 2026 0 2 Facebook Twitter Pinterest WhatsApp ਸੰਗਰੂਰ ਦੇ ਧੂਰੀ ਵਿੱਚ 5994 ਬੈਕਲਾਗ ਅਧਿਆਪਕਾਂ ਦਾ ਧਰਨਾ ਅੱਜ 11ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸੇ ਦੌਰਾਨ ਪੰਜਾਬ ਭਰ ਵਿਚੋਂ ਧੂਰੀ ਪਹੁੰਚੀਆਂ ਜਥੇਬੰਦੀਆਂ ਨੇ ਹੱਕ ਮੰਗ ਰਹੇ ਅਧਿਆਪਕਾਂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਮੱਥਿਆਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀਆਂ ਨੇ “ਅਸੀਂ ਅਪਰਾਧੀ ਨਹੀਂ, ਅਧਿਆਪਕ ਹਾਂ ਦੇ ਨਾਅਰੇ ਲਗਾਉਂਦਿਆਂ ਸਰਕਾਰ ਤੋਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਅਧਿਆਪਕ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਮੱਥਿਆਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਹੱਥਾਂ ਵਿੱਚ ਤਖ਼ਤੀਆਂ ਫੜ ਕੇ ਅਧਿਆਪਕਾਂ ਨੇ “I Am Teacher, Not A Criminal” ਦੇ ਨਾਅਰੇ ਲਗਾਏ ਅਤੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਨਿਪਟਾਰਾ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਫਿਲਹਾਲ ਧੂਰੀ ਦਾ ਇਹ ਧਰਨਾ ਪੰਜਾਬ ਭਰ ਦੇ ਅਧਿਆਪਕਾਂ ਦੇ ਇਕੱਠ ਦਾ ਕੇਂਦਰ ਬਣਿਆ ਹੋਇਆ ਹੈ ਅਤੇ ਅਧਿਆਪਕ ਜਥੇਬੰਦੀਆਂ ਨੇ ਸੰਘਰਸ਼ ਨੂੰ ਅੰਤਿਮ ਸਾਹ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ।