ਵੀਡੀਓ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ/ ਸਰਕਾਰ ਦੀ ਵੀਡੀਓ ਰਿਪੋਰਟ ਨੂੰ ਲੈ ਕੇ ਚੁੱਕੇ ਸਵਾਲ/ ਕਿਹਾ, 24 ਘੰਟਿਆਂ ਅੰਦਰ ਨਹੀਂ ਹੋ ਸਕਦੀ ਵੀਡੀਓ ਦੀ ਜਾਂਚ

0
2

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀਡੀਓ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜਥੇਦਾਰ ਨੇ ਮਾਨਤਾ ਪ੍ਰਾਪਤ ਲੈਬਾਰਟਰੀ ਵਿਚੋਂ ਵੀਡੀਓ ਦੀ ਜਾਂਚ ਕਰਵਾਈ ਸੀ ਜੋ ਠੀਕ ਹੈ। ਸਰਕਾਰ ਦੀ ਰਿਪੋਰਟ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਨੇ 6 ਮਹੀਨੇ ਤਕ ਇਹ ਜਾਂਚ ਕਿਉਂ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਵੀਡੀਓ ਦੀ 24 ਘੰਟਿਆਂ ਅੰਦਰ ਜਾਂਚ ਹੋ ਹੀ ਨਹੀਂ ਸਕਦੀ, ਇਸ ਲਈ ਸਰਕਾਰ ਵੱਲੋਂ ਪੇਸ਼ ਕੀਤੀ ਜਾ ਰਹੀ ਰਿਪੋਰਟ ਫੈਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਾਰਿਆਂ ਲਈ ਸੁਪਰੀਮ ਹੈ, ਇਸ ਲਈ ਸਰਕਾਰ ਨੂੰ ਅਕਾਲ ਤਖਤ ਦੇ ਫੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here